'ਕੋਰੋਨਾ ਵਾਇਰਸ ਅਤੇ ਮੌਸਮ ਦੀ ਖਰਾਬੀ ਕਾਰਣ ਮਹਿਲਾ ਦਿਵਸ ਦਾ ਪ੍ਰੋਗਰਾਮ ਰੱਦ'

03/07/2020 12:06:21 PM

ਮੋਗਾ (ਗੋਪੀ ਰਾਊਕੇ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 7 ਮਾਰਚ ਨੂੰ ਦੇਰ ਸ਼ਾਮ 7 ਵਜੇ ਤੋਂ 8 ਮਾਰਚ ਦੇਰ ਰਾਤ 1 ਵਜੇ ਤੱਕ ਮਨਾਇਆ ਜਾਣਾ ਸੀ। ਜਿਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਕੋਰੋਨਾ ਵਾਇਰਸ ਅਤੇ ਮੌਸਮ ਦੀ ਖਰਾਬੀ ਕਾਰਣ ਇਹ ਪ੍ਰੋਗਰਾਮ ਰੱਦ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੋਵਲ ਕੋਰੋਨਾ ਵਾਈਰਸ ਖਤਰੇ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਕਿ ਕੋਈ ਵੀ ਭੀੜ-ਭਾੜ ਅਤੇ ਇਕੱਠ ਵਾਲੇ ਪ੍ਰੋਗਰਾਮ, ਇਸ ਵਾਇਰਸ ਦੇ ਹੱਲ ਨਿਕਲਣ ਤੱਕ ਮੁਲਤਵੀ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ 7 ਮਾਰਚ ਦੀ ਰਾਤ ਨੂੰ ਉਲੀਕਿਆ ਪ੍ਰੋਗਰਾਮ ਫਿਲਹਾਲ ਰੱਦ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਪ੍ਰੋਗਰਾਮ ਰਾਤ ਦੇ ਹਨੇਰੇ 'ਚ ਲੜਕੀਆਂ ਅਤੇ ਮਹਿਲਾਵਾਂ ਦੇ ਡਰ ਨੂੰ ਖਤਮ ਕਰਨ ਲਈ ਉਲੀਕਿਆ ਗਿਆ ਸੀ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਲੈ ਕੇ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਕੀਤਾ ਸਥਾਪਤ

Shyna

This news is Content Editor Shyna