ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਸਬੰਧੀ ਸੰਗਰੂਰ ''ਚ ਚੱਲ ਰਹੇ ਵੱਖ-ਵੱਖ ਕਾਰਜਾਂ ਦੀ ਸਮੀਖਿਆ

05/14/2020 7:09:36 PM

ਸੰਗਰੂਰ,(ਸਿੰਗਲਾ)- ਕੋਵਿਡ-19 ਸਬੰਧੀ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਸੰਗਰੂਰ ਜ਼ਿਲ੍ਹੇ ਵਿੱਚ ਪਰਤ ਰਹੇ ਨਾਗਰਿਕਾਂ ਅਤੇ ਇਥੋਂ ਪ੍ਰਦੇਸ਼ਾਂ ਨੂੰ ਜਾਣ ਵਾਲੇ ਨਾਗਰਿਕਾਂ ਦੀ ਮੈਡੀਕਲ ਸਕਰੀਨਿੰਗ ਸਮੇਤ ਹੋਰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਕੋਲੋਂ ਵੱਖ-ਵੱਖ ਰਾਜਾਂ ਨੂੰ ਪਰਤਣ ਵਾਲੇ ਨਾਗਰਿਕਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਸੰਗਰੂਰ ਵਾਸੀ ਸਰਕਾਰ, ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਦੇ ਸੰਪਰਕ ਵਿਚ ਆਉਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਕੋਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਪਾਜ਼ੇਟਿਵ ਕੇਸਾਂ ਦੀ ਸਮੀਖਿਆ ਵੀ ਕੀਤੀ। ਇਸ ਤੋਂ ਇਲਾਵਾ ਕੋਵਿਡ ਕੇਅਰ ਸੈਂਟਰ ਵਿੱਚ ਬੁਨਿਆਦੀ ਢਾਂਚੇ ਦੀਆਂ ਹੋਰ ਲੋੜਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿ) ਰਜਿੰਦਰ ਬੱਤਰਾ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਵਣ ਮੰਡਲ ਅਧਿਕਾਰੀ ਵਿਦਿਆ ਸਾਗਰੀ, ਜ਼ਿਲਢਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਮਹੇਸ਼ ਅਹੂਜਾ, ਐਸ.ਐਮ.ਓ ਡਾ. ਕਿਰਪਾਲ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ, ਜ਼ਿਲਢਾ ਐਪੋਡੋਮੋਲਿਜਸਟ ਡਾ. ਉਪਾਸਨਾ ਬਿੰਦਰਾ, ਡਾ. ਸਨਵੀਰ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।


Deepak Kumar

Content Editor

Related News