ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ : ਸਾਗਰ ਸੇਤੀਆ IAS

06/11/2020 6:43:26 PM

ਬੁਢਲਾਡਾ(ਬਾਂਸਲ) : ਸਥਾਨਕ ਸ਼ਹਿਰ ਦੇ ਸਬ ਡਵੀਜਨ ਦੇ ਮੇੈਜੀਸਟ੍ਰੈਟ ਦੇ ਤੌਰ 'ਤੇ ਸਾਗਰ ਸੇਤੀਆ ਆਈ ਏ ਐਸ ਨੇ ਅੱਜ ਚਾਰਜ ਸੰਭਾਲ ਲਿਆ ਹੈ। ਉਹ ਲੁਧਿਆਣਾ ਜਿਲ੍ਹੇ ਦੇ ਪਾਇਲ ਸ਼ਹਿਰ ਤੋਂ ਬਦਲ ਕੇ ਆਏ ਹਨ। ਇਸ ਮੌਕੇ 'ਤੇ ਉਨ੍ਹਾਂ ਸਬ ਡਵੀਜਨ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆ ਯੋਜਨਾਵਾਂ ਨੂੰ ਇਨ-ਬਿਨ ਲਾਗੂ ਕਰਨ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ, ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾ ਦਾ ਨਿਪਟਾਰਾ ਸਮਾਬੰਧ ਤਰੀਕੇ ਨਾਲ ਕਰਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਮਾਲ ਵਿਭਾਗ ਨਾਲ ਸੰਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਮੁੱਚੇ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਅ ਕੇ ਲੋਕਾਂ ਨੂੰ ਆਪਣੀਆਂ ਸੇਵਾਵਾ ਪ੍ਰਦਾਨ ਕਰਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਲਾਭਪਾਤਰੀ ਸਕੀਮਾ ਨੂੰ ਇਨ-ਬਿਨ ਲਾਗੂ ਕਰਨ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਸਰਕਾਰ ਵੱਲੋਂ ਦਿੱਤੀਆ ਗਈਆ ਹਦਾਇਤਾ ਅਤੇ ਇਹਤਿਆਤਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਮਹਾਮਾਰੀ ਨੂੰ ਆਪਾਂ ਸਭ ਮਿਲ ਕੇ ਹਰਾ ਸਕੀਏ। ਉਨ੍ਹਾਂ ਲੋਕਾਂ ਨੂੰ ਸ਼ੋਸ਼ਲ ਡਿਸਟੈਂਸ, ਮਾਸਕ ਪਹਿਨ ਕੇ ਰੱਖਣ ਆਦਿ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਸਮੇਂ ਸਿਰ ਕੀਤਾ ਜਾਵੇਗਾ। ਇਸ ਦੌਰਾਨ ਉਹਨਾਂ ਦੇ ਨਾਇਬ ਤਹਿਸੀਲਦਾਰ ਗੁਰਜੀਤ ਢਿੱੱਲੋਂ,ਜੂਨੀਅਰ ਸਹਾਇਕ ਸੁਖਦਰਸ਼ਨ ਕੁਲਾਣਾ, ਕੈਲਾਸ਼ ਚੰਦ, ਰਾਣੀ ਕੋਰ, ਰੀਡਰ ਰਣਦੀਪ ਕੁਮਾਰ, ਕਲਰਕ ਰਣਧੀਰ ਸਿੰਘ, ਧਰਮਜੀਤ ਸਿੰਘ, ਤਹਿਸੀਲਦਾਰ ਰੀਡਰ ਮੇਵਾ ਸਿੰਘ ਸਮੇਤ ਸਮੂਹ ਦਫਤਰੀ ਸਟਾਫ ਹਾਜ਼ਰ ਸਨ।   

 


Harinder Kaur

Content Editor

Related News