ਕੌਂਸਲਰ ਨਾਲ ਸਾਜ਼ਿਸ਼ ਰਚਣ ਤੇ ਧੋਖਾਦੇਹੀ ਕਰਨ ’ਤੇ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

Thursday, Oct 09, 2025 - 03:59 PM (IST)

ਕੌਂਸਲਰ ਨਾਲ ਸਾਜ਼ਿਸ਼ ਰਚਣ ਤੇ ਧੋਖਾਦੇਹੀ ਕਰਨ ’ਤੇ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਲੁਧਿਆਣਾ (ਅਨਿਲ): ਆਮ ਆਦਮੀ ਪਾਰਟੀ ਦੀ ਇਕ ਮਹਿਲਾ ਕੌਂਸਲਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਮੇਹਰਬਾਨ ਦੀ ਪੁਲਸ ਨੇ 2 ਮੁਲਜ਼ਮਾਂ ਵਿਰੁੱਧ ਸਾਜ਼ਿਸ਼ ਅਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸ. ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਾਰਡ ਨੰ. 1 ਦੀ ਕੌਂਸਲਰ, ਰਤਨਜੀਤ ਕੌਰ ਸਿਬੀਆ ਪਤਨੀ ਰਣਧੀਰ ਸਿੰਘ ਸਿਬੀਆ ਵਾਸੀ ਨਵੀਂ ਦਾਣਾ ਮੰਡੀ ਬਹਾਦਰ ਕੇ ਰੋਡ ਨੇ 25 ਜਨਵਰੀ, 2023 ਨੂੰ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸ ਨੇ ਰਾਹੋਂ ਰੋਡ ਦੀ ਇੰਦਰਾ ਕਾਲੋਨੀ ਦੇ ਵਸਨੀਕ ਬਲਜੀਤ ਸਿੰਘ ਅਤੇ ਜੰਗਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਕੋਲੋਂ 1 ਏਕੜ ਜ਼ਮੀਨ ਲਈ ਪੇਸ਼ਗੀ ਰਕਮ ਅਦਾ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਪੰਜਾਬ 'ਚ Flipkart ਨਾਲ ਹੀ ਵੱਜ ਗਈ ਠੱਗੀ, 221 iPhone ਸਣੇ ਕਰੋੜਾਂ ਰੁਪਏ ਦਾ ਸਾਮਾਨ ਗਾਇਬ

ਬਲਜੀਤ ਸਿੰਘ ਅਤੇ ਜੰਗਜੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜ਼ਮੀਨ ਇਕ ਸਰਕਾਰੀ ਸੜਕ ਨਾਲ ਜੁੜੀ ਹੋਈ ਹੈ। ਫਿਰ ਦੋਵਾਂ ਭਰਾਵਾਂ ਨੇ ਜ਼ਮੀਨ ਉਸ ਦੇ ਨਾਂ ’ਤੇ ਰਜਿਸਟਰ ਕਰਵਾ ਲਈ। ਜਦੋਂ ਉਹ ਆਪਣੀ ਜ਼ਮੀਨ ’ਤੇ ਗਏ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ਮੀਨ ਤੱਕ ਕੋਈ ਰਸਤਾ ਹੀ ਨਹੀਂ ਹੈ, ਜਿਸ ਤੋਂ ਬਾਅਦ ਕੌਂਸਲਰ ਰਤਨਜੀਤ ਕੌਰ ਸਿਬੀਆ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਦੋਵੇਂ ਭਰਾਵਾਂ ਬਲਜੀਤ ਸਿੰਘ ਅਤੇ ਜੰਗਜੀਤ ਸਿੰਘ ਨੇ ਸਾਜ਼ਿਸ਼ ਤਹਿਤ ਉਸ ਨਾਲ ਧੋਖਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ

ਇਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਥਾਣਾ ਮੇਹਰਬਾਨ ਦੀ ਪੁਲਸ ਨੂੰ ਬਲਜੀਤ ਸਿੰਘ ਅਤੇ ਜੰਗਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਅਜੇ ਤੱਕ ਉਕਤ ਮਾਮਲੇ ’ਚ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਦੋਵੇਂ ਮੁਲਜ਼ਮ ਅਜੇ ਵੀ ਫਰਾਰ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News