ਫਾਜ਼ਿਲਕਾ ''ਚ ਕਾਊਂਟਰ ਇੰਟੈਲੀਜੈਂਸ ਨੇ ਇਕ ਕਿੱਲੋ ਹੈਰੋਇਨ ਨਾਲ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ
Sunday, Sep 17, 2023 - 05:22 PM (IST)

ਫਾਜ਼ਿਲਕਾ (ਸੁਨੀਲ)- ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਇਕ ਕਿੱਲੋ ਹੈਰੋਇਨ ਦੀ ਡਿਲਿਵਰੀ ਕਰਨ ਜਾ ਰਹੇ ਇਕ ਵਿਅਕਤੀ ਨੂੰ ਕਾਊਂਟਰ ਇੰਟੈਲੀਜੈਂਸ ਨੇ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਫਾਜ਼ਿਲਕਾ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ
ਜਾਣਕਾਰੀ ਮੁਤਾਬਕ ਉਕਤ ਵਿਅਕਤੀ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ 1 ਕਿਲੋ ਹੈਰੋਇਨ ਦੀ ਡਿਲਿਵਰੀ ਕਰਨ ਜਾ ਰਿਹਾ ਸੀ। ਕਾਊਂਟਰ ਇੰਟੈਲੀਜੈਂਸ ਨੇ ਗਸ਼ਤ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਵਿਅਕਤੀ ਨੇ 1 ਕਿਲੋ ਹੈਰੋਇਨ ਲੱਕ ਦੁਆਲੇ ਕੱਪੜੇ 'ਚ ਲਪੇਟੀ ਹੋਈ ਸੀ, ਜਿਸ ਨੂੰ ਕਾਊਂਟਰ ਇੰਟੈਲੀਜੈਂਸ ਨੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ
ਹਾਲਾਂਕਿ ਉਕਤ ਵਿਅਕਤੀ ਨੂੰ ਕਾਬੂ ਕਰਨ ਤੋਂ ਬਾਅਦ ਮਾਮਲਾ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ 'ਚ ਦਰਜ ਕੀਤਾ ਗਿਆ ਹੈ, ਜਿੱਥੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਸ ਵਲੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਵੱਲੋਂ ਜ਼ਮਾਨਤ 'ਤੇ ਬਾਹਰ ਆਏ ਮੁੰਡੇ ਖ਼ਿਲਾਫ਼ ਡੇਢ ਕਿੱਲੋ ਹੈਰੋਇਨ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8