ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
Monday, Apr 27, 2026 - 05:56 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਮਿਲੀ ਸੂਚਨਾ ਤੋਂ ਬਾਅਦ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਿਦਆਂ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਮੈਗਜ਼ੀਨ ਤੇ ਜ਼ਿੰਦਾ ਰੌਂਦ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਸਿਟੀ ਦੇ ਏ.ਐੱਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਉਨ੍ਹਾ ਨੂੰ ਸੂਚਨਾ ਮਿਲੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਇਕ ਦੋਸ਼ੀ ਗੁਰਬਖਸ਼ੀਸ਼ ਸਿੰਘ ਉਰਫ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ਨੂੰ ਗ੍ਰਿਫਤਾਰ ਕੀਤਾ, ਜਿਸਦੇ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਅਤੇ 1 ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦੋਸ਼ੀ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
