ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਰਿਮਾਂਡ ''ਚ ਕੀਤਾ ਵਾਧਾ

Tuesday, May 23, 2023 - 10:59 AM (IST)

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਰਿਮਾਂਡ ''ਚ ਕੀਤਾ ਵਾਧਾ

ਫਰੀਦਕੋਟ (ਜਗਦੀਸ਼) : ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਹੇਠ ਗ੍ਰਿਫ਼ਤਾਰ ਕੀਤੇ ਜਾਣ ਬਾਅਦ ਬੀਤੇ ਦਿਨ ਪੰਜ ਰੋਜ਼ਾ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਵਿਜੀਲੈਂਸ ਬਿਊਰੋ ਵਲੋਂ ਇਲਾਕਾ ਮੈਜਿਸਟ੍ਰੇਟ ਲਵਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਤਕਰੀਬਨ ਅੱਧਾ ਘੰਟਾ ਦੋਹਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਉਨ੍ਹਾਂ ਦੇ ਰਿਮਾਂਡ ’ਚ ਦੋ ਦਿਨਾਂ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੀ ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ, ਆਪਸ 'ਚ ਭਿੜੇ 2 ਕੈਦੀ, ਤਿੱਖੇ ਚਮਚੇ ਨਾਲ ਕੀਤੇ ਵਾਰ

ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਸਮੇਤ ਪਿੰਡ ਦੇ ਧੰਨਾ ਜ਼ਿਲ੍ਹਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖ਼ਿਲਾਫ਼ ਕੀਤੀ ਜਾਂਚ ਮਗਰੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ ਨੇ ਆਪਣੀ ਕੁਲ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ ਜ਼ਿਲ੍ਹਾ ਫਰੀਦਕੋਟ ਵਿਚ ਹੋਰ ਵਿਅਕਤੀਆਂ ਦੇ ਨਾਂ ’ਤੇ ਜਾਇਦਾਦ ਖ਼ਰੀਦੀ ਹੈ।

ਇਹ ਵੀ ਪੜ੍ਹੋ- ਸਿਰਫਿਰੇ ਆਸ਼ਿਕ ਦਾ ਕਾਰਾ! ਅਣਬਣ ਤੋਂ ਬਾਅਦ ਵਿਆਹੁਤਾ ਪ੍ਰੇਮਿਕਾ ਨੂੰ ਦਿੱਤੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News