ਰਿਸ਼ਵਤ ਮੰਗਣ ਦਾ ਮਾਮਲਾ : ਅਦਾਲਤ ਨੇ 'ਆਪ' ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਨੂੰ ਭੇਜਿਆ ਜੇਲ੍ਹ

Monday, Apr 24, 2023 - 12:30 PM (IST)

ਰਿਸ਼ਵਤ ਮੰਗਣ ਦਾ ਮਾਮਲਾ : ਅਦਾਲਤ ਨੇ 'ਆਪ' ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਨੂੰ ਭੇਜਿਆ ਜੇਲ੍ਹ

ਜਲਾਲਾਬਾਦ (ਸੁਮਿਤ, ਟੀਨੂੰ) : ਰਿਸ਼ਵਤ ਮੰਗਣ ਦੇ ਦੋਸ਼ ’ਚ ਬੀਤੇ ਦਿਨ ਸਥਾਨਕ ਥਾਣਾ ਸਿਟੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ਼ ਅਤੇ ਤਿੰਨ ਹੋਰ ਦੋਸ਼ੀਆਂ ਵਿਰੁੱਧ ਬੀਤੇ ਦਿਨ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਮਾਨਯੋਗ ਅਦਾਲਤ ਵਲੋਂ ਪੁੱਛਗਿੱਛ ਲਈ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਭਰਾ ਦੀ ਕੁੱਟਮਾਰ ਹੁੰਦੀ ਦੇਖ ਛਡਵਾਉਣ ਗਈ ਭੈਣ ਨੂੰ ਹਮਲਾਵਰਾਂ ਨੇ ਦਿੱਤੀ ਦਰਦਨਾਕ ਮੌਤ, ਕਾਰ ਨਾਲ ਦਰੜਿਆ

ਉਕਤ ਦੋਸ਼ੀਆਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐਤਵਾਰ ਚਾਰਾਂ ਦੋਸ਼ੀਆਂ ਨੂੰ ਡਿਊਟੀ ਮੈਜਿਸਟ੍ਰੇਟ ਮਿਸ ਵਕੀਲਨ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਸੁਰਿੰਦਰ ਕੰਬੋਜ਼ ਸਣੇ 3 ਦੋਸ਼ੀਆਂ ਨੂੰ 26 ਅਪ੍ਰੈਲ ਤੱਕ ਫਾਜ਼ਿਲਕਾ ਜੇਲ੍ਹ ਅਤੇ ਗ੍ਰਿਫ਼ਤਾਰ ਕੀਤੀ ਗਈ ਦੋਸ਼ਣ ਰਾਣੋ ਬਾਈ ਨੂੰ ਫਿਰੋਜ਼ਪੁਰ ਜੇਲ੍ਹ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਬਠਿੰਡਾ ਦੀ ਮਲਟੀਸਟੋਰੀ ਪਾਰਕਿੰਗ, ਵਿਜੀਲੈਂਸ ਜਾਂਚ ਤੱਕ ਪਹੁੰਚੀ ਗੱਲ

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਬੀਤੀ 21 ਅਪ੍ਰੈਲ ਨੂੰ ਜਲਾਲਾਬਾਦ ਦੇ ਮੌਜੂਦਾ ਵਿਧਾਇਕ ਗੋਲਡੀ ਕੰਬੋਜ਼ ਦੇ ਪਿਤਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਵਾਈ ਗਈ ਸੀ। ਜਾਣਕਾਰੀ ਮੁਤਾਬਕ 'ਆਪ' ਵਿਧਾਇਕ ਦੇ ਪਿਤਾ ਸਮੇਤ 4 ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਧਾਇਕ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਦੱਸਿਆ ਕਿ ਸੁਰਿੰਦਰ ਕੰਬੋਜ ਨੇ ਉਸ 'ਤੇ ਜਬਰ-ਜ਼ਿਨਾਹ ਦੇ ਝੂਠੇ ਕੇਸ 'ਚ ਫਸਾਉਣ ਦਾ ਕੋਸ਼ਿਸ਼ ਕੀਤੀ ਅਤੇ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕੀਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News