ਪਟਿਆਲਾ ਹਿੰਸਾ ਮਾਮਲੇ 'ਚ ਅਦਾਲਤ ਨੇ ਸਿੰਗਲਾ ਨੂੰ 2 ਦਿਨ ਲਈ ਪੁਲਸ ਰਿਮਾਂਡ 'ਤੇ ਭੇਜਿਆ

04/30/2022 7:08:38 PM

ਪਟਿਆਲਾ (ਇੰਦਰਜੀਤ ਬਕਸ਼ੀ)-ਪਟਿਆਲਾ ਪੁਲਸ ਵਲੋਂ ਹਰੀਸ਼ ਸਿੰਗਲਾ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ ਦੋ ਦਿਨਾਂ ਪੁਲਸ ਰਿਮਾਂਡ ਤੇ ਭੇਜਿਆ ਗਿਆ। ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ਵਿਖੇ ਦੋ ਸੰਗਠਨਾਂ 'ਚ ਹੋਈ ਆਪਸੀ ਤਕਰਾਰ ਬਾਜ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵੇਂ ਸੰਗਠਨਾਂ 'ਚ ਕਾਫੀ ਪਥਰਾਵ ਵੀ ਹੋਇਆ।

ਇਹ ਵੀ ਪੜ੍ਹੋ : ਪਟਿਆਲਾ ਹਿੰਸਾ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ 2 SHO ਦੇ ਤਬਾਦਲੇ

ਮੌਕੇ 'ਤੇ ਕਾਬੂ ਪਾਉਣ ਲਈ ਪਟਿਆਲਾ ਪੁਲਸ ਨੂੰ ਹਵਾਈ ਫਾਇਰ ਵੀ ਕਰਨੇ ਪਏ ਪਰ ਗੁੱਸੇ 'ਚ ਆਏ ਸਿੱਖ ਜਥੇਬੰਦੀਆਂ ਵੱਲੋਂ ਮਾਹੌਲ ਖ਼ਰਾਬ ਕਰਨ ਵਾਲੇ ਹਰੀਸ਼ ਸਿੰਗਲਾ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਜਿਸ ਤੋਂ ਬਾਅਦ ਬੀਤੀ ਰਾਤ ਪਟਿਆਲਾ ਪੁਲਸ ਵੱਲੋਂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ 'ਚ ਪੁਲਸ ਸੁਰੱਖਿਆ ਹੇਠ ਹਰੀਸ਼ ਸਿੰਗਵਾ ਨੂੰ ਪਟਿਆਲਾ ਦੀ ਮਾਨਯੋਗ ਅਦਾਲਤ ਵਿਖੇ ਲਿਆਂਦਾ ਗਿਆ, ਜਿਥੇ ਪੁਲਸ ਵਲੋਂ 5 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਮਾਨਯੋਗ ਅਦਾਲਤ ਨੇ ਹਰੀਸ਼ ਸਿੰਗਲਾ ਨੂੰ 2 ਦਿਨਾਂ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਅਦਾਲਤ ਤੋਂ ਬਾਹਰ ਆਉਂਦਿਆ ਹਰੀਸ਼ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਯੂਰਪੀਅਨ ਯੂਨੀਅਨ ਦੀ ਸਰਹੱਦੀ ਏਜੰਸੀ ਦੇ ਮੁਖੀ ਨੇ ਦਿੱਤਾ ਅਸਤੀਫ਼ਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News