ਪਤੀ ਨਾਲ ਸਾਮਾਨ ਖਰੀਦ ਰਹੀ ਔਰਤ ਦਾ ਪਰਸ ਖੋਹ ਕੇ ਹੋਇਆ ਫਰਾਰ, ਅਦਾਲਤ ਨੇ ਸੁਣਾਈ 5 ਸਾਲ ਕੈਦ ਦੀ ਸਜ਼ਾ
Wednesday, Sep 18, 2024 - 04:58 AM (IST)
ਲੁਧਿਆਣਾ (ਮਹਿਰਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਨੇ ਲੁੱਟ-ਖੋਹ ਕਰਨ ਦੇ ਦੋਸ਼ ’ਚ ਓਂਕਾਰ ਸਿੰਘ ਨਿਵਾਸੀ ਸ਼ਿਮਲਾਪੁਰੀ ਨੂੰ 5 ਸਾਲ ਦੀ ਕੈਦ ਅਤੇ 11 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਸ ਥਾਣਾ ਡਵੀਜ਼ਨ ਨੰ. 8 ਵੱਲੋਂ 25 ਜੁਲਾਈ 2023 ਨੂੰ ਮੁਲਜ਼ਮ ਖਿਲਾਫ ਸ਼ਿਕਾਇਤਕਰਤਾ ਸਾਰਿਕਾ ਕਨੌਜੀਆ, ਵਾਸੀ ਹਿਮਾਚਲ ਪ੍ਰਦੇਸ਼ ਦੀ ਸ਼ਿਕਾਇਤ ’ਤੇ ਧਾਰਾ 379-ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਸੀ।
ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਸੀ ਕਿ ਘਟਨਾ ਵਾਲੇ ਦਿਨ ਉਹ ਘੁਮਾਰ ਮੰਡੀ ’ਚ ਆਪਣੀ ਭੈਣ ਨਾਲ ਕਰਿਆਨੇ ਦੀ ਦੁਕਾਨ ’ਤੇ ਜਦੋਂ ਉਹ ਸਟੋਰ ਨੇੜੇ ਪਹੁੰਚੀ ਤਾਂ ਇਕ ਮੋਟਰਸਾਈਕਲ ਸਵਾਰ ਵਿਅਕਤੀ, ਜਿਸ ਨੇ ਮੂੰਹ ’ਤੇ ਕੱਪੜਾ ਬੰਨ੍ਹਿਆ ਹੋਇਆ ਸੀ, ਅਚਾਨਕ ਉਸ ਦੇ ਪਿੱਛੋਂ ਆਇਆ ਅਤੇ ਉਸ ਦੇ ਹੱਥ ’ਚ ਫੜਿਆ ਪਰਸ ਖੋਹ ਕੇ ਭੱਜ ਗਿਆ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਰਸ ’ਚ ਨਕਦੀ ਤੋਂ ਇਲਾਵਾ ਹੋਰ ਵੀ ਕਈ ਜ਼ਰੂਰੀ ਦਸਤਾਵੇਜ਼ ਸਨ, ਜਿਸ ’ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜਮ ਨੂੰ ਕਾਬੂ ਕਰ ਲਿਆ। ਅਦਾਲਤ ’ਚ ਮੁਲਜ਼ਮ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਪਰ ਅਦਾਲਤ ’ਚ ਸ਼ਿਕਾਇਤਕਰਤਾ ਦੀ ਗਵਾਹੀ ਦੇ ਆਧਾਰ ’ਤੇ ਅਦਾਲਤ ਨੇ ਸਜ਼ਾ ਸੁਣਾਈ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e