ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ 'ਤੇ ਡਿਗਿਆ ਗੜਿਆਂ ਦਾ ਕਹਿਰ, ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

03/25/2023 6:23:08 PM

ਭਗਤਾ ਭਾਈ (ਢਿੱਲੋਂ) : ਲੰਘੀ ਰਾਤ ਸਥਾਨਕ ਇਲਾਕੇ ਅੰਦਰ ਕੁਦਰਤ ਨੇ ਅਜਿਹਾ ਕਹਿਰ ਢਾਹਿਆ ਕਿ ਸਵੇਰ ਹੁੰਦੇ ਹੀ ਕਿਸਾਨਾਂ ਦੇ ਸਾਹ ਸੂਤੇ ਗਏ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕੇਂਦਰ ਬਿੰਦੂ ਮੰਨੇ ਜਾਣੇ ਕਸਬਾ ਭਗਤਾ ਭਾਈ ਦੇ ਨਾਲ ਲੱਗਦੇ ਆਸਪਾਸ ਦੇ ਪਿੰਡਾਂ 'ਚ ਜਦੋਂ ਕਰੀਬ ਅੱਧੀ ਰਾਤ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਇਸ  ਇਲਾਕੇ ਦੇ ਕਿਸਾਨਾਂ ਦੀ ਨੀਂਦ ਉੱਡ ਗਈ। ਭਾਰੀ ਮੀਂਹ ਦੇ ਨਾਲ-ਨਾਲ ਬੇਹੱਦ ਗੜੇਮਾਰੀ ਵੀ ਹੋਈ ਸੀ। ਸਵੇਰ ਹੁੰਦੇ ਹੀ ਜਦੋਂ ਕਿਸਾਨਾਂ ਨੇ ਆਪਣੇ ਖੇਤਾਂ ਵੱਲ ਗੇੜਾ ਮਾਰਿਆ ਤਾਂ ਉਨ੍ਹਾਂ ਦੇ ਆਪਣੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫ਼ਸਲ ਨੂੰ ਨਸ਼ਟ ਹੋਇਆਂ ਵੇਖ ਕੇ ਕਿਸਾਨਾਂ ਦੇ ਹੋਸ਼ ਉਡ ਗਏ । 

ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇ ਵਿਸ਼ੇਸ਼ ਇਕੱਤਰਤਾ

ਇਸ ਸਬੰਧੀ ਪਿੰਡ ਸਿਰੀਏ ਵਾਲਾ ਦੇ ਸਰਪੰਚ ਹਰਜਿੰਦਰ ਕੌਰ ਦੇ ਪਤੀ ਯਾਦਵਿੰਦਰ ਸਿੰਘ ਪੱਪੂ, ਪੰਚਾਇਤ ਮੈਂਬਰ ਕੁਲਵਿੰਦਰ ਸਿੰਘ ਮਾਝੇ ਵਾਲਾ , ਮੰਦਰ ਸਿੰਘ ਖੇਤ ਵਾਲੇ, ਬਲਦੇਵ ਸਿੰਘ ਖੋਖਰ, ਬਿੰਦਰ ਸਿੰਘ ਭਾਈ ਨੇ ਦੱਸਿਆ ਕਿ ਇਸ ਵਾਰ ਕਿਸਾਨਾਂ ਨੇ ਆਪਣੀ ਭਾਰੀ ਰਕਮ ਭਰ ਕੇ ਠੇਕੇ 'ਤੇ ਜ਼ਮੀਨਾਂ ਲੈ ਕੇ ਕਣਕ ਦੀ ਫ਼ਸਲ ਬੀਜੀ ਸੀ, ਜਿਸ  ਤੋਂ ਕਿਸਾਨਾਂ ਨੂੰ ਕਾਫ਼ੀ ਉਮੀਦਾਂ ਸਨ, ਪਰ ਗੜਿਆਂ ਦੀ ਮਾਰ ਨੇ ਉਨ੍ਹਾਂ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਕਰਕੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਅਜਨਾਲਾ ਅਦਾਲਤ 'ਚ ਪੇਸ਼ੀ, 6 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਨਾਂ ਦੀ ਨਸ਼ਟ ਹੋਈ ਕਣਕ ਦੀ ਫ਼ਸਲ ਦਾ ਪੂਰਾ ਮੁਆਵਜ਼ਾ ਦੇ ਕੇ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ। ਇਸੇ ਤਰ੍ਹਾਂ ਭਗਤਾ ਭਾਈ ਦੇ ਕੋਠੇ ਭਾਈਆਣਾ ਵਿਖੇ ਪ੍ਰਧਾਨ ਸੁਲੱਖਣ ਸਿੰਘ ਵਿੜੰਗ , ਪ੍ਰਧਾਨ ਗੁਰਪਾਲ ਸਿੰਘ ਢਿੱਲੋਂ , ਜਗਸੀਰ ਸਿੰਘ ਸੀਰਾ, ਅਤੇ ਬੁਰਜ ਲੱਧਾ ਸਿੰਘ ਵਾਲਾ ਦੇ ਸਰਪੰਚ ਹਰਦੇਵ ਸਿੰਘ ਨੇ ਵੀ ਆਪਣੀਆਂ ਕਣਕ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਜਲਦੀ ਤੋਂ ਜਲਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਦੇ ਨਾਲ-ਨਾਲ ਪਸ਼ੂਆਂ ਲਈ ਹਰੇ ਪੱਠੇ ਵੀ ਬੂਰੀ ਤਰ੍ਹਾਂ ਖ਼ਤਮ ਹੋ ਗਏ ਹਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan