‘ਫ਼ਸਲੀ ਵਿਭਿੰਨਤਾ ਨੂੰ ਵਧਾਉਣ ਲਈ ਕਿਸਾਨ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕਰਨ’

01/08/2021 10:02:43 AM

ਖੰਨਾ (ਸੁਖਵਿੰਦਰ ਕੌਰ) - ਪਿੰਡ ਭੁਮੱਦੀ ਦੀ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ ਖੰਨਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਨਦੀਪ ਸਿੰਘ ਨੇ ਕਿਹਾ ਕਿ ਕਣਕ ਵਿਚ ਪੀਲੀ ਕੁੰਗੀ ਲਈ ਕਿਸਾਨ ਵੀਰ ਖੇਤ ਦਾ ਸਰਵੇਖਣ ਕਰਨ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਜੇਕਰ ਹਲਦੀ ਨੁਮਾ ਧੂੜਾ ਨਜ਼ਰ ਆਵੇ ਤਾਂ ਪੀ. ਏ. ਯੂ. ਦੀ ਸਿਫਾਰਸ਼ ਅਨੁਸਾਰ ਉੱਲੀਨਾਸ਼ਕ ਦਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ। ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ) ਸਮਰਾਲਾ ਤੋਂ ਸਹਾਇਕ ਪ੍ਰੋਫ਼ੈਸਰ ਪਸਾਰ ਸਿੱਖਿਆ ਡਾ. ਦਵਿੰਦਰ ਤਿਵਾਡ਼ੀ ਅਤੇ ਇੰਜ. ਕਰੁਣ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ

ਇਸ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰ ਤਿਵਾੜੀ ਨੇ ਕਿਸਾਨਾਂ ਨੂੰ ਆਲੂ, ਪਿਆਜ਼ ਅਤੇ ਮੱਕੀ ਦੀਆਂ ਦੋਗਲੀ ਕਿਸਮਾਂ ਦੇ ਬੀਜ ਦੀ ਪੈਦਾਵਰ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਸਾਨਾਂ ਨੂੰ ਆਪਣੀ ਕੰਪਨੀ ਬਣਾ ਕੇ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਬਹਾਰ ਰੁੱਤ ਵਿਚ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕਰਕੇ ਫ਼ਸਲੀ ਵਿਭਿੰਨਤਾ ਵਧਾਉਣ ਲਈ ਸੂਰਜ ਮੁਖੀ ਦੀ ਕਾਸ਼ਤ ਕਰਨ ਲਈ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਗੁਰਵਿੰਦਰ ਸਿੰਘ ਏ. ਐੱਸ. ਆਈ., ਮਨਜਿੰਦਰ ਸਿੰਘ (ਆਈ. ਪੀ. ਐੱਸ. ਸੰਸਥਾ) ਅਤੇ ਬੂਟਾ ਸਿੰਘ ਸਕੱਤਰ ਸਹਿਕਾਰੀ ਸਭਾ ਭਮੱਦੀ, ਇਕਬਾਲ ਸਿੰਘ ਸਹਿਕਾਰੀ ਸਭਾ ਘੁੰਗਰਾਲੀ ਰਾਜਪੂਤਾਂ, ਜਗਦੇਵ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ


rajwinder kaur

Content Editor

Related News