9 ਕੇਸਾਂ ''ਚ ਕਰਫਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀ ਗ੍ਰਿਫਤਾਰ

03/24/2020 5:19:59 PM

ਸੰਗਰੂਰ (ਵਿਵੇਕ ਸਿੰਧਵਾਨੀ): ਪੁਲਸ ਨੇ 9 ਕੇਸਾਂ ਵਿਚ ਕਰਫਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ  ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਕਮਲਜੀਤ ਸਿੰਘ ਨੇ ਇਕ ਐਕਟਿਵਾ ਸਕੂਟਰੀ ਤੇ ਆਉਂਦੇ ਮੋਹਿਤ ਕੁਮਾਰ, ਅਨੂਪ ਕੁਮਾਰ ਵਾਸੀਆਨ ਸੰਗਰੂਰ ਨੂੰ ਗ੍ਰਿਫਤਾਰ ਕੀਤਾ। ਉਹ ਕਰਫਿਊ ਦੀ ਉਲੰਘਣਾ ਕਰਕੇ ਸੜਕਾਂ ਤੇ ਘੁੰਮ ਰਹੇ ਸਨ। ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸੁਰਜੀਤ ਸਿੰਘ ਨੇ ਮੋਟਰਸਾਈਕਲ ਤੇ ਆ ਰਹੇ ਪੰਕਜ ਸ਼ਰਮਾ ਅਤੇ ਜਸਵੀਰ ਸਿੰਘ ਵਾਸੀਅਨ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ।

ਇਕ ਹੋਰ ਮਾਮਲੇ 'ਚ ਥਾਣਾ ਸਿਟੀ ਸੰਗਰੂਰ ਦੇ ਹੀ ਪੁਲਸ ਅਧਿਕਾਰੀ ਪਵਨ ਕੁਮਾਰ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਗੁਰਧਿਆਨ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਉਰਫ ਜੱਗੀ ਵਾਸੀਆਨ ਸੋਹੀਆਂ ਖੁਰਦ ਨੂੰ ਗਿਰਫਤਾਰ ਕੀਤਾ। ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਅਮਰੀਕ ਸਿੰਘ ਨੇ ਟਰੱਕ ਯੂਨੀਅਨ ਸੰਗਰੂਰ ਕੋਲੋ ਸ਼ਰਾਬ ਦਾ ਠੇਕਾ ਖੋਲ੍ਹਣ ਤੇ ਨਰੇਸ਼ ਕੁਮਾਰ ਵਾਸੀ ਦੇਹਰਾ ਹਿਮਾਚਲ ਪ੍ਰਦੇਸ਼ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਨੇ ਸਕੂਟਰੀ ਤੇ ਆ ਰਹੇ ਨਵਲਦੀਪ ਥਰੇਜਾ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸ਼ਮਿੰਦਰ ਸਿੰਘ ਨੇ ਭੰਮਾ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਨਾਲ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਹਰਨੇਕ ਸਿੰਘ ਨੇ ਪਰਮਿੰਦਰ ਸਿੰਘ ਵਾਸੀ ਸੰਗਰੂਰ ਨੂੰ ਕਰਫਿਊ ਦੀ ਉਲੰਘਣਾ ਕਰਨ ਤੇ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਦੇ ਪੁਲਸ ਅਧਿਕਾਰੀ ਸੁਖਵਿੰਦਰਜੀਤ ਸਿੰਘ ਨੇ ਮੋਟਰਸਾਈਕਲ ਤੇ ਆ ਰਹੇ ਗੁਰਸੇਵਕ ਸਿੰਘ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਰਣਜੀਤ ਸਿੰਘ ਨੇ ਕਰਫਿਊ ਦੀ ਉਲੰਘਣਾ ਕਰਨ ਤੇ ਰਜਿੰਦਰ ਸਿੰਘ ਨੂੰ ਗਿਰਫਤਾਰ ਕੀਤਾ।


Shyna

Content Editor

Related News