ਐੱਸ.ਡੀ.ਐੱਮ ਦੀ ਅਗਵਾਈ ’ਚ ਜੈਤੋ ਵਿਖੇ ਕੱਢਿਆ ਫਲੈਗ ਮਾਰਚ

03/25/2020 6:18:40 PM

ਜੈਤੋ (ਜਿੰਦਲ) - ਕੋਰੋਨਾ ਵਾਇਰਸ ਨਾਲ ਨਿਪਟਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਨੂੰ ਵੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਉਠਾਏ ਗਏ ਹਨ। ਇਸ ਸਬੰਧ ਵਿਚ ਆਮ ਲੋਕਾਂ ਨੂੰ ਚੌਕਸ ਕਰਨ ਸਬੰਧੀ, ਜੈਤੋ ਵਿਖੇ ਪੁਲਸ ਵਲੋਂ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਜੈਤੋ ਦੇ ਐੱਸ.ਡੀ.ਐੱਮ ਡਾ. ਮਨਦੀਪ ਕੌਰ ਕਰ ਰਹੇ ਸਨ। ਫਲੈਗ ਮਾਰਚ ਦੌਰਾਨ ਐੱਸ.ਡੀ.ਐੱਮ. ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਹਿ ਰਹੇ ਸਨ ਕਿ ਕੋਈ ਵੀ ਵਿਅਕਤੀ ਆਪਣੇ ਘਰੋਂ ਬਾਹਰ ਨਾ ਨਿਕਲੇ। ਜ਼ਰੂਰੀ ਸਾਮਾਨ ਰਾਸ਼ਨ, ਦੁੱਧ ,ਸਬਜ਼ੀਆਂ, ਫਲ ਅਤੇ ਦਵਾਈਆਂ ਆਦਿ ਸਭ ਕੁਝ ਉਨ੍ਹਾਂ ਦੇ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵਿਚ ਮਨਦੀਪ ਕੌਰ ਨੇ ਦੱਸਿਆ ਕਿ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਜ਼ਰੂਰੀ ਕੰਮ ਹੈ ਤਾਂ ਉਹ ਐੱਸ.ਡੀ.ਐੱਮ ਨਾਲ ਕਾਂਟੈਕਟ ਕਰਕੇ ਆਪਣੀ ਮੁਸ਼ਕਲ ਦੱਸ ਸਕਦੇ ਹਨ ਅਤੇ ਜੇ ਜ਼ਰੂਰਤ ਹੋਈ ਤਾਂ ਉਨ੍ਹਾਂ ਨੂੰ ਪਾਸ ਵੀ ਜਾਰੀ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹਿਰ ਵਿਚ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਸਮਾਜ ਸੇਵੀ ਸੰਸਥਾਵਾਂ ਵਲੋਂ ਚਾਹ ,ਭੋਜਨ ਆਦਿ ਪਹੁੰਚਾਇਆ ਜਾ ਰਿਹਾ ਹੈ। ਕਰਫਿਊ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਨਾਲ ਪੁਲਸ ਸਖਤੀ ਨਾਲ ਪੇਸ਼ ਆ ਰਹੀ ਹੈ। ਇਸ ਦੌਰਾਨ ਪੁਲਸ ਵਲੋਂ ਕਈ ਲੋਕਾਂ ਦੀ  ਡੰਡਾ ਪਰੇਡ ਵੀ ਕੀਤੀ ਗਈ। ਜੈਤੋ ਦੇ ਐੱਸ.ਡੀ.ਐੱਮ ਡਾ. ਮਹਿਤਾਬ ਸਿੰਘ ਵਲੋਂ ਸ਼ਹਿਰ ਵਿਚ ਚੱਕਰ ਲਾਏ ਜਾ ਰਹੇ ਸਨ। ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਬੇਨਤੀ ਕੀਤੀ ਜਾ ਰਹੀ ਸੀ। ਰੇਲਵੇ ਸਟੇਸ਼ਨ ’ਤੇ ਵੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਰੇਲਵੇ ਪੁਲਸ ਤਾਇਨਾਤ ਕੀਤੀ ਗਈ ਹੈ।

rajwinder kaur

This news is Content Editor rajwinder kaur