ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਤੇ ਪੁਲਸ ਹੋਈ ਸਖਤ, 19 ਵਿਅਕਤੀ ਕੀਤੇ ਗ੍ਰਿਫਤਾਰ

03/26/2020 3:43:57 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਪੁਲਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਰਵੱਈਆ ਅਪਣਾ ਲਿਆ ਹੈ। ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਪੁਲਸ ਨੇ ਸੱਤ ਕੇਸਾਂ ਵਿਚ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਸੰਦੀਪ ਗੋਇਲ ਨੇ ਦੱਸਿਆ ਕਿ ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਸੁਰਿੰਦਰਪਾਲ ਨੇ ਪਟੇਲ ਨਗਰ ਬਰਨਾਲਾ 'ਚ ਕਰਫਿਊ ਦੀ ਉਲੰਘਣਾ ਕਰਨ ਤੇ ਜੀਵਨ ਸਿੰਘ ਅਤੇ ਕੁਲਵਿੰਦਰ ਸਿੰਘ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕੀਤਾ।

ਇਸੇ ਤਰ੍ਹਾਂ ਨਾਲ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਧਨੌਲਾ ਰੋਡ ਪ੍ਰੇਮ ਨਗਰ ਵਿਚ ਅਨੁਜ ਅਤੇ ਹਰੀਸ਼ ਨੂੰ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਕਾਬੂ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਬਲਜੀਤ ਸਿੰਘ ਨੇ ਸੇਖਾ ਚੌਂਕ ਵਿਚ ਕਰਫਿਊ ਦੀ ਉਲੰਘਣਾ ਕਰਨ ਤੇ ਜਸਵਿੰਦਰ ਸਿੰਘ ਅਤੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ। ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਬਲਦੇਵ ਸਿੰਘ ਨੇ ਧਨੌਲਾ ਰੋਡ ਤੇ ਸੱਤਪਾਲ ਸਿੰਘ, ਰਾਜ ਕੁਮਾਰ, ਸ਼ਮੀ ਵਾਸੀਆਨ ਬਰਨਾਲਾ ਨੂੰ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਸਤਿਗੁਰ ਸਿੰਘ ਨੇ ਆਈ.ਟੀ.ਆਈ. ਚੌਂਕ 'ਚ ਗੋਲੂ ਰਾਮ, ਗੁਰਵੀਰ ਸਿੰਘ ਵਾਸੀਆਨ ਬਰਨਾਲਾ ਨੂੰ ਗ੍ਰਿਫਤਾਰ ਕੀਤਾ।

ਇਕ ਹੋਰ ਮਾਮਲੇ ਵਿਚ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਆਸਥਾ ਕਲੋਨੀ ਵਿਚ ਟੈਂਪੂ ਵਿਚ ਫਲ ਵੇਚਦੇ ਰਾਸ਼ੀਦ ਖਾਨ, ਸਾਜਿਦ ਖਾਨ, ਰਾਜਿਦ ਖਾਨ ਵਾਸੀਆਨ ਬਰਨਾਲਾ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਨਾਲ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਅਜੈਬ ਸਿੰਘ ਨੇ ਧਨੌਲਾ ਮਸਜਿਦ ਕੋਲ ਜਸਪਾਲ ਸਿੰਘ ਵਾਸੀ ਧਨੌਲਾ ਨੂੰ ਕਰਫਿਊ ਦੀ ਉਲੰਘਣਾ ਕਰਨ ਤੇ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਬਰਨਾਲਾ ਦੇ ਪੁਲਸ ਅਧਿਕਾਰੀ ਜਗਸੀਰ ਸਿੰਘ ਨੇ ਹੰਡਿਆਇਆ ਵਿਖੇ ਸਟੈਂਡਰਡ ਚੌਂਕ ਵਿਚ ਕਰਫਿਊ ਦੀ ਉਲੰਘਣਾ ਕਰਨ ਤੇ ਅਸ਼ੋਕ ਕੁਮਾਰ ਵਾਸੀ ਹੰਡਿਆਇਆ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਨਾਲ ਥਾਣਾ ਮਹਿਲ ਕਲਾਂ ਦੇ ਪੁਲਸ ਅਧਿਕਾਰੀ ਸਤਨਾਮ ਸਿੰਘ ਨੇ ਮਹਿਲ ਕਲਾਂ ਵਿਖੇ ਵੀ ਡੀ.ਓ. ਬਲਾਕ ਦੇ ਨੇੜੇ ਕਰਫਿਊ ਦੀ ਉਲੰਘਣਾ ਕਰਨ ਤੇ ਜਤਿੰਦਰ ਸਿੰਘ ਵਾਸੀ ਕੋਸਾ ਜ਼ਿਲਾ ਲੁਧਿਆਣਾ ਅਤੇ ਜਗਜੀਤ ਸਿੰਘ ਵਾਸੀ ਲੋਲੋ ਜ਼ਿਲਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ।


Shyna

Content Editor

Related News