ਤਿੰਨ ਕੇਸਾਂ ''ਚ ਕਰਫਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀ ਕਾਬੂ

Wednesday, Mar 25, 2020 - 05:56 PM (IST)

ਤਿੰਨ ਕੇਸਾਂ ''ਚ ਕਰਫਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀ ਕਾਬੂ

ਸੰਗਰੂਰ (ਵਿਵੇਕ ਸਿੰਧਵਾਨੀ): ਪੁਲਸ ਨੇ ਤਿੰਨ ਕੇਸਾਂ ਵਿਚ ਕਰਫਿਊ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਦੇ ਸਾਹਮਣਿਓ ਇਕ ਵਿਅਕਤੀ ਮੋਟਰਸਾਈਕਲ ਤੇ ਆਉਂਦਾ ਦਿਖਾਈ ਦਿੱਤਾ ਜੋ ਕਿ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਸੀ। ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ। ਗ੍ਰਿਫਤਾਰ ਵਿਅਕਤੀ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਸੰਗਰੂਰ ਵਜੋਂ ਹੋਈ। ਇਸੇ ਤਰ੍ਹਾਂ ਨਾਲ ਥਾਣਾ ਸੰਗਰੂਰ ਦੇ ਪੁਲਸ ਅਧਿਕਾਰੀ ਨਰਿੰਦਰ ਸਿੰਘ ਨੇ ਕਰਫਿਊ ਦੀ ਉਲੰਘਣਾ ਦੇ ਦੋਸ਼ ਵਿਚ ਵਿੱਕੀ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ 1 ਸੰਗਰੂਰ ਦੇ ਹੌਲਦਾਰ ਮਨਜੀਤ ਸਿੰਘ ਨੇ ਸਾਗਰ ਸਿੰਘ ਵਾਸੀ ਸੰਗਰੂਰ ਨੂੰ ਕਰਫਿਊ ਦੀ ਉਲੰਘਣਾ ਕਰਨ ਦੋਸ਼ 'ਚ ਗ੍ਰਿਫਤਾਰ ਕੀਤਾ।


author

Shyna

Content Editor

Related News