ਕਰਫ਼ਿਊ ਬਾਰੇ ਵਟਸਐੱਪ 'ਤੇ ਗ਼ਲਤ ਅਫਵਾਹ ਫਲਾਉਣ ਵਾਲੀ ਔਰਤ ਸਮੇਤ 2 ਕਾਬੂ

Thursday, Apr 02, 2020 - 12:08 AM (IST)

ਕਰਫ਼ਿਊ ਬਾਰੇ ਵਟਸਐੱਪ 'ਤੇ ਗ਼ਲਤ ਅਫਵਾਹ ਫਲਾਉਣ ਵਾਲੀ ਔਰਤ ਸਮੇਤ 2 ਕਾਬੂ

ਪਟਿਆਲਾ, (ਬਲਜਿੰਦਰ)- ਕਰਫਿਊ ਦੌਰਾਨ ਪਟਿਆਲਾ ਪੁਲਸ ਨੇ ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ ਤੇ ਦਵਾਈਆਂ ਦੀ ਸਪਲਾਈ ਬੰਦ ਹੋਣ ਬਾਰੇ ਗ਼ਲਤ ਵਟਸਐਪ ਸੁਨੇਹੇ ਭੇਜਣ ਵਾਲੀ ਔਰਤ ਸਮੇਤ 2 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਲਾਹੌਰੀ ਗੇਟ ਵਿਖੇ ਮੁਕੱਦਮਾ ਦਰਜ ਕਰ ਕੇ ਤੇਜਵਿੰਦਰ ਸਿੰਘ ਅਤੇ ਬਲਵੀਰ ਕੌਰ ਵਾਸੀਅਨ ਗੁਰਬਖ਼ਸ਼ ਕਾਲੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਮੋਬਾਇਲ ਵੀ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੁਝ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਰਫਿਊ ਪਾਸ ਜਾਰੀ ਕੀਤੇ ਸਨ ਪ੍ਰੰਤੂ ਸੋਸ਼ਲ ਮੀਡੀਆ ’ਤੇ ਇਹ ਗ਼ਲਤ ਸੁਨੇਹੇ ਫੈਲ ਰਹੇ ਸਨ ਕਿ ਪ੍ਰਸ਼ਾਸਨ ਵੱਲੋਂ ਜਾਰੀ ਸਾਰੇ ਪਾਸ ਰੱਦ ਕਰ ਦਿੱਤੇ ਗਏ ਹਨ ਅਤੇ ਹੁਣ ਖੁਰਾਕੀ ਵਸਤਾਂ ਤੇ ਦਵਾਈਆਂ ਦੀ ਸਪਲਾਈ ਵੀ ਬੰਦ ਹੋ ਗਈ ਹੈ। ਇਸ ਲਈ ਪੁਲਸ ਨੇ ਸੋਸ਼ਲ ਮੀਡੀਆ ’ਤੇ ਅਜਿਹੇ ਸੁਨੇਹੇ ਵਾਇਰਲ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।


author

Bharat Thapa

Content Editor

Related News