ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

01/23/2020 5:33:38 PM

ਮੋਗਾ (ਸੰਜੀਵ): ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਚੂਹੜਚੱਕ 'ਚ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਹੇ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ.ਐੱਸ.ਆਈ. ਮੰਜੀਤ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ। ਮੰਗਲਵਾਰ ਨੂੰ ਉਸ ਦੇ ਘਰ ਦੀ ਬਿਜਲੀ ਖਰਾਬ ਹੋਣ ਦੇ ਕਾਰਨ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਜ਼ਬਰਦਸਤ ਕਰੰਟ ਲੱਗਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਮਲਕੀਤ ਸਿੰਘ ਦੇ ਭਰਾ ਕੁਲਦੀਪ ਸਿੰਘ ਅਤੇ ਉਸ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

Shyna

This news is Content Editor Shyna