ਮੌਜੂਦਾ ਕੌਂਸਲਰ 15 ਗ੍ਰਾਮ ਹੈਰੋਇਨ ਸਣੇ ਕਾਬੂ, ਮਾਮਲਾ ਦਰਜ
Saturday, Jun 25, 2022 - 11:23 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 20 ਤੋਂ ਮੌਜੂਦਾ ਕੌਂਸਲਰ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਅੱਜ ਐੱਸ. ਟੀ. ਐੱਫ. ਦੀ ਟੀਮ ਨੇ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਐੱਸ. ਟੀ. ਐੱਫ਼. ਦੀ ਬਠਿੰਡਾ ਰੇਂਜ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 20 ਨੰਬਰ ਵਾਰਡ ਤੋਂ ਆਜ਼ਾਦ ਚੋਣ ਲੜ ਕੇ ਚੋਣ ਜਿੱਤੇ ਵਿਕਰਮਜੀਤ ਸਿੰਘ ਵਿੱਕੀ ਤੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ 144 ਨੰਬਰ ਮਾਮਲਾ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ : ਅਹਿਮ ਖ਼ਬਰ : IAS ਅਧਿਕਾਰੀ ਸੰਜੇ ਪੋਪਲੀ ਦਾ ਇਲਜ਼ਾਮ, ਮੇਰੇ ਪੁੱਤਰ ਨੂੰ ਮੇਰੀਆਂ ਅੱਖਾਂ ਸਾਹਮਣੇ ਮਾਰਿਆ