ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

Thursday, Jan 23, 2020 - 07:45 PM (IST)

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਮੋਗਾ,(ਸੰਜੀਵ)- ਥਾਣਾ ਕੋਟ ਈਸੇ ਖਾਂ ਦੇ ਅਧੀਨ ਆਉਂਦੇ ਪਿੰਡ ਚੂਹਡ਼ਚੱਕ ਵਿਚ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਹੇ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਚੂਹਡ਼ਚੱਕ ਜੋ ਕਿ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ। ਮੰਗਲਵਾਰ ਨੂੰ ਉਸ ਦੇ ਘਰ ਦੀ ਬਿਜਲੀ ਖ਼ਰਾਬ ਹੋਣ ਉੱਤੇ ਉਹ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਜ਼ਬਰਦਸਤ ਕਰੰਟ ਲੱਗਾ, ਜਿਸ ਕਾਰਣ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਮਲਕੀਤ ਸਿੰਘ ਦੇ ਭਰਾ ਕੁਲਦੀਪ ਸਿੰਘ ਅਤੇ ਮੁੰਡੇ ਦੇ ਬਿਆਨਾਂ ਉੱਤੇ ਕਾਰਵਾਈ ਕਰਦੇ ਹੋਏ ਰਾਜਕੀਏ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।


author

Bharat Thapa

Content Editor

Related News