ਟਿੱਪਰ ਦੀ ਫੇਟ ਲੱਗਣ ਕਾਰਨ ਸਾਈਕਲ ਸਵਾਰ ਦੀ ਮੌਤ
Sunday, Nov 02, 2025 - 06:53 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਡੀ. ਐੱਮ. ਡਬਲਯੂ ਪੁਲ ਦੇ ਕੋਲ ਇਕ ਟਿੱਪਰ ਨੇ ਸਾਈਕਲ ਸਵਾਰ ਨੂੰ ਫੇਟ ਮਾਰ ਦਿੱਤੀ, ਜਿਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰ ਇਕਬਾਲ ਸਿੰਘ ਵਜੋਂ ਹੋਈ। ਟਿੱਪਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਵਾਰਿਸਾਂ ਨੂੰ ਸੂਚਿਤ ਕੀਤਾ। ਪੁਲਸ ਨੇ ਇਸ ਮਾਮਲੇ ਵਿਚ ਟਿੱਪਰ ਚਾਲਕ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਸੀ।
