ਟਰੱਕ ਵੱਲੋਂ ਟੱਕਰ ਮਾਰਨ ’ਤੇ ਸਾਈਕਲ ਸਵਾਰ ਦੀ ਮੌਤ

01/15/2022 9:15:49 AM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ, ਧਰਮਪਾਲ): ਟਰੱਕ ਵੱਲੋਂ ਟੱਕਰ ਮਾਰਨ ’ਤੇ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਥਾਣਾ ਸਿਟੀ 2 ਬਰਨਾਲਾ ’ਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਲੋਹੜੀ ਤੋਂ ਪਹਿਲਾਂ ਪਰਿਵਾਰ ’ਚ ਪਏ ਵੈਣ, ਭਿਆਨਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ

ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਕਮਲੇਸ਼ ਕੁਮਾਰ ਵਾਸੀ ਪਲਾਹਾ ਕਲਾਂ ਯੂ.ਪੀ. ਹਾਲ ਅਬਾਦ ਬੈਕ ਸਾਈਡ ਕੈਸਲ ਪੈਲੇਸ, ਬਰਨਾਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਬੀਤੀ 12 ਜਨਵਰੀ ਨੂੰ ਉਸਦਾ ਸਾਲਾ ਰਾਜੇਸ਼ ਕੁਮਾਰ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਾਏਕੋਟ ਰੋਡ ’ਤੇ ਬੇਦੀ ਮੋਟਰ ਗੈਰੇਜ ਪਾਸ ਟਰੱਕ ਨੰਬਰੀ ਪੀ. ਬੀ. 13 ਐੱਨ. 8831 ਦੇ ਅਣਪਛਾਤੇ ਚਾਲਕ ਨੇ ਸਾਈਕਲ ਨੂੰ ਪਿੱਛੇਂ ਤੋਂ ਟੱਕਰ ਮਾਰ ਦਿੱਤੀ। ਜਿਸ ’ਤੇ ਰਾਜੇਸ਼ ਕੁਮਾਰ ਗੰਭੀਰ ਜਖ਼ਮੀ ਹੋ ਗਿਆ। ਜਿਸਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਅਧੀਨ ਮੌਤ ਹੋ ਗਈ। ਪੁਲਸ ਨੇ ਟਰੱਕ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Anuradha

Content Editor

Related News