ਡੀ. ਐੱਮ. ਐੱਫ. ਦੇ ਸੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਫੂਕੀ ਅਰਥੀ

07/09/2020 1:53:24 AM

ਸੰਗਰੂਰ , (ਵਿਵੇਕ ਸਿੰਧਵਾਨੀ, ਯਾਦਵਿੰਦਰ, ਬੇਦੀ, ਸਿੰਗਲਾ)- ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੰਗਰੂਰ ਜ਼ਿਲਾ ਇਕਾਈ ਵੱਲੋਂ ਲਾਲ ਬੱਤੀ ਚੌਕ ਸੰਗਰੂਰ ਵਿਖੇ ਰੋਸ ਮੁਜ਼ਾਹਰਾ ਕਰਨ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਗਈ। ਸੂਬਾਈ ਆਗੂ ਸਵਰਨਜੀਤ ਸਿੰਘ , ਸੀਨੀਅਰ ਮੀਤ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ‘ਕੋਰੋਨਾ ਸੰਕਟ’ ਦੀ ਆੜ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਅਦਾਰਿਆਂ ਨੂੰ ਸਰਮਾਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚ ਕੇ ਨਿੱਜੀਕਰਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੂਬਾਈ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਦਿੱਤਾ ਗਿਆ ਹੈ, ਜਨਵਰੀ 2018 ਤੋਂ ਡੀ. ਏ. ਜਾਮ ਹੈ ਅਤੇ 158 ਮਹੀਨਿਆਂ ਦਾ ਬਕਾਇਆ ਦੱਬਿਆ ਹੋਇਆ ਹੈ।

ਸੂਬਾ ਪ੍ਰਧਾਨ 6060 ਅਧਿਆਪਕ ਯੂਨੀਅਨ ਰਘਵੀਰ ਸਿੰਘ ਭਵਾਨੀਗੜ੍ਹ ਜ਼ਿਲਾ ਕਨਵੀਨਰ ਡੀ. ਟੀ. ਐੱਫ. ਕੁਲਦੀਪ ਸਿੰਘ, ਸੂਬਾ ਕਮੇਟੀ ਮੈਂਬਰ ਮੇਘਰਾਜ ਨੇ ਕਿਹਾ ਕਿ ਮਜ਼ਦੂਰਾਂ ਦੀ ਘੱਟੋ-ਘੱਟ ਉਜ਼ਰਤਾਂ ’ਚ 01-03-2020 ਤੋਂ ਵਾਧਾ ਕਰਨ ਵਾਲੇ ਕਿਰਤ ਵਿਭਾਗ ਦੇ ਪੱਤਰ ਨੂੰ ਰੱਦ ਕਰ ਕੇ ਪੰਜਾਬ ਸਰਕਾਰ ਨੇ ਮਜ਼ਦੂਰ ਵਿਰੋਧੀ ਨੀਤੀ ਨੂੰ ਜੱਗ ਜ਼ਾਹਿਰ ਕਰ ਦਿੱਤਾ ਹੈ ਹਜ਼ਾਰਾਂ ਕੱਚੇ, ਕੰਟਰੈਕਟ ਅਤੇ ਸੋਸਾਇਟੀਆਂ ਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।


Bharat Thapa

Content Editor

Related News