ਮਾਮਲਾ ਅੱਗ ਨਾਲ ਹੋਏ ਨੁਕਸਾਨ ਦਾ : ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਅੱਗੇ ਆਏ ਸਾਬਕਾ ਵਿਧਾਇਕ ਕਟਾਰੀਆ

05/13/2021 5:51:35 PM

ਜ਼ੀਰਾ (ਅਕਾਲੀਆਂਵਾਲਾ)-ਪਿੰਡ ਬਹਿਕ ਫੱਤੂ ਘੁਰਕੀ ਵਿਖੇ ਕੱਲ੍ਹ ਖੇਤਾਂ ’ਚ ਨਾੜ ਨੂੰ ਲੱਗੀ ਅੱਗ ਕਾਰਨ ਕੁਲਵੰਤ ਸਿੰਘ, ਬਲਵੀਰ ਸਿੰਘ ਪੁੱਤਰ ਤੇਜਾ ਸਿੰਘ, ਤਰਸੇਮ ਸਿੰਘ ਦਾ ਸਮੁੱਚਾ ਘਰੇਲੂ ਸਾਮਾਨ ਸੜ ਕੇ ਰਾਖ ਹੋ ਗਿਆ। ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਣ ਲਈ  ਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁੱਜੇ, ਜਿਥੇ ਉਨ੍ਹਾਂ ਨੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਚੇਤੇ ਰਹੇ ਕਿ ਜਦ ਅੱਗ ਨੇ ਇਸ ਪਰਿਵਾਰ ਦੇ ਘਰੇਲੂ ਸਾਮਾਨ ਨੂੰ ਲਪੇਟ ਵਿੱਚ ਲਿਆ ਸੀ ਤਾਂ ਉਸ ਵਕਤ ਵੀ ਨਰੇਸ਼ ਕਟਾਰੀਆ ਦੇਰ ਰਾਤ ਪਰਿਵਾਰ ਨਾਲ ਹਮਦਰਦੀ ਜਤਾਉਣ ਲਈ ਪੁੱਜੇ ਸਨ, ਅੱਜ ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕਰਨਗੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣਗੇ। ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਪਰਿਵਾਰ ਮਜ਼ਦੂਰੀ ਕਰ ਕੇ ਆਪਣਾ ਪਾਲਣ-ਪੋਸ਼ਣ ਕਰਦਾ ਸੀ।


Manoj

Content Editor

Related News