ਭਾਰਤ-ਪਾਕਿ ਬਾਰਡਰ ਦੇ ਨਜ਼ਦੀਕ ਖੇਤਾਂ ’ਚੋਂ ਟੁੱਟਿਆ ਹੋਇਆ ਡਰੋਨ ਬਰਾਮਦ

Saturday, Oct 24, 2026 - 06:31 PM (IST)

ਭਾਰਤ-ਪਾਕਿ ਬਾਰਡਰ ਦੇ ਨਜ਼ਦੀਕ ਖੇਤਾਂ ’ਚੋਂ ਟੁੱਟਿਆ ਹੋਇਆ ਡਰੋਨ ਬਰਾਮਦ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਟੁੱਟਿਆ ਹੋਇਆ ਡਰੋਨ ਬਰਾਮਦ ਹੋਇਆ ਹੈ ਜਿਸ ਨੂੰ ਲੈ ਕੇ ਥਾਣਾ ਮਮਦੋਟ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ 155 ਬਟਾਲੀਅਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਾਸ਼ੀ ਮੁਹਿੰਮ ਦੇ ਦੌਰਾਨ ਬੀ. ਓ. ਪੀ. ਡੀ. ਟੀ. ਮੱਲ ਦੇ ਏਰੀਆ ਪਿੰਡ ਭੰਬਾ ਹਾਜੀ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਟੁੱਟਿਆ ਹੋਇਆ ਖਸਤਾ ਹਾਲਤ ਵਿਚ ਡਰੋਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਾਕਿਸਤਾਨੀ ਡਰੋਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ


author

Shivani Bassan

Content Editor

Related News