ਗੁਰਦੁਆਰਾ ਦਮਦਮਾ ਸਾਹਿਬ ਦੇ ਨੇੜੇ ਨੌਜਵਾਨ ਦੀ ਭੇਤਭਰੀ ਹਾਲਾਤ ’ਚ ਮਿਲੀ ਲਾਸ਼
Thursday, Jun 10, 2021 - 03:39 PM (IST)

ਤਲਵੰਡੀ ਸਾਬੋ (ਮਨੀਸ਼): ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਨੇੜੇ ਦੁਪਿਹਰ ਸਮੇਂ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਤਲਵੰਡੀ ਸਾਬੋ ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਅਧਿਆਪਕ ਨੇ ਪਰਿਵਾਰ ਸਮੇਤ ਨਹਿਰ 'ਚ ਸੁੱਟਿਆ ਮੋਟਰਸਾਈਕਲ, ਪਿਓ-ਪੁੱਤ ਰੁੜੇ
ਜਾਣਕਾਰੀ ਅਨੁਸਾਰ ਦੁਪਿਹਰ ਸਮੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਨੇੜੇ ਪਿਆ ਦਿਖਾਈ ਦਿੱਤਾ ਜਦੋਂ ਗੁਰਦੁਆਰਾ ਪ੍ਰਬੰਧਕ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਜਿਨ੍ਹਾਂ ਤੁਰੰਤ ਤਲਵੰਡੀ ਸਾਬੋ ਦੀ ਪੁਲਸ ਨੂੰ ਜਾਣਕਾਰੀ ਦਿੱਤੀ ਜਿਸ ’ਤੇ ਤਲਵੰਡੀ ਸਾਬੋ ਪੁਲਸ ਨੇ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਜਾਂਚ ਤੋ ਬਾਅਦ ਲਾਸ਼ ਨੂੰ ਫ਼ਿਲਹਾਲ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਵਰਕਰ ਹੈਪੀ ਸਿੰਘ ਦੀ ਮਦਦ ਨਾਲ ਸਿਵਲ ਹਸਪਤਾਲ ਵਿੱਚ ਸ਼ਨਾਖਤ ਲਈ ਰੱਖ ਦਿੱਤਾ ਹੈ।ਤਲਵੰਡੀ ਸਾਬੋ ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਇਹ ਵੀ ਪੜ੍ਹੋ: ਜੈਪਾਲ ਭੁੱਲਰ ਦੀ ਮਾਂ ਨੇ ਰੋਂਦਿਆਂ ਕਿਹਾ- ਮੇਰਾ ਪੁੱਤ ਗੈਂਗਸਟਰ ਬਣਿਆ ਨਹੀਂ, ਉਸ ਨੂੰ ਬਣਾਇਆ ਗਿਆ (ਵੀਡੀਓ)