ਵਿਆਹ ਤੋਂ ਆ ਰਹੀਆਂ ਡਾਂਸਰਾਂ ''ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ
Monday, Feb 03, 2020 - 10:30 PM (IST)

ਫਿਰੋਜ਼ਪੁਰ,(ਕੁਮਾਰ, ਮਨਦੀਪ) : ਫਿਰੋਜ਼ਪੁਰ-ਮੋਗਾ ਨੈਸ਼ਨਲ ਹਾਈਵੇ ਰੋਡ 'ਤੇ ਅੱਜ ਕੁੱਝ ਨੌਜਵਾਨਾਂ ਵਲੋਂ ਸ਼ਰੇਆਮ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੀਆਂ ਕਾਰ 'ਚ ਸਵਾਰ ਡਾਂਸਰਾਂ 'ਤੇ ਕੁੱਝ ਅਣਪਛਾਤੇ ਨੌਜਵਾਨਾਂ ਨੇ ਹਥਿਆਰਾਂ ਨਾਲ ਹਮਲਾ ਕੀਤਾ। ਜਿਸ ਦੌਰਾਨ ਕਾਰ ਨੂੰ ਛੱਡ ਕੇ ਉਥੋਂ ਭੱਜ ਕੇ ਡਾਂਸਰਾਂ ਨੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਵਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।