ਵੱਖ-ਵੱਖ ਪਿੰਡਾਂ ਵਿੱਚ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ

04/13/2021 3:11:43 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ  (ਸੁਖਪਾਲ ਢਿੱਲੋਂ): ਖਾਲਸੇ ਦਾ ਸਥਾਪਨਾ ਦਿਵਸ ਵਿਸਾਖੀ ਦਾ ਤਿਉਹਾਰ ਅੱਜ ਇਸ ਖ਼ੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡਾਂ ਦੇ ਗੁਰਦੁਆਰਿਆਂ ਵਿੱਚ ਪਾਠ ਦਾ ਭੋਗ ਪਾਇਆ ਗਿਆ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਪਾਠੀ ਸਿੰਘਾਂ ਨੇ ਅੱਜ ਦੇ ਦਿਨ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਪਣਾ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ। ਇਨ੍ਹਾਂ ਸਮਾਗਮਾਂ ਦੌਰਾਨ ਹਰ ਥਾਂ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ । ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਤੋਂ ਬਾਅਦ ਸਮਾਜ ਸੇਵਿਕਾ ਹਰਗੋਬਿੰਦ ਕੌਰ ਵੱਲੋਂ  ਦਾਲ ਰੋਟੀ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ ।

Shyna

This news is Content Editor Shyna