ਸੰਗਰੂਰ ਵਿਖੇ ਡੀ.ਸੀ. ਦਫ਼ਤਰ ਦੇ ਗੇਟ ਅੱਗੇ ਛੇਵੇਂ ਦਿਨ ਵੀ ਡਟੇ ਰਹੇ ਕਿਸਾਨ

Tuesday, Oct 27, 2020 - 04:26 PM (IST)

ਸੰਗਰੂਰ ਵਿਖੇ ਡੀ.ਸੀ. ਦਫ਼ਤਰ ਦੇ ਗੇਟ ਅੱਗੇ ਛੇਵੇਂ ਦਿਨ ਵੀ ਡਟੇ ਰਹੇ ਕਿਸਾਨ

ਸੰਗਰੂਰ(ਸਿੰਗਲਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚਿਆਂ ਦੌਰਾਨ ਅੱਜ ਛੇਵੇਂ ਦਿਨ ਵਿਚ ਸੰਗਰੂਰ ਵਿਖੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਅਕਾਊਂਟ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਸ਼ਹੀਦ ਮੇਘਰਾਜ ਨਾਗਰੀ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ ਇਸ ਸ਼ਹੀਦ ਦੀ ਲਾਸ਼ 18 ਦਿਨ ਤੋਂ ਫਰਿੱਜ 'ਚ ਰੱਖੀ ਹੋਈ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿ ਰਿਹਾ ਹੈ ਕਿ ਇਹ ਆਰਡੀਨੈਂਸ ਵਾਪਸ ਨਹੀਂ ਲਿਆ ਜਾਵੇਗਾ ਪਰ ਪੰਜਾਬ ਦੇ ਕਿਸਾਨਾਂ ਨੇ ਵੀ ਫੈਸਲਾ ਕੀਤਾ ਹੈ ਕਿ ਇਹ ਆਰਡੀਨੈਂਸ ਕਿਸੇ ਵੀ ਕੀਮਤ 'ਤੇ ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਅਤੇ ਮਜ਼ਦੂਰਾ ਦੇ ਖੁਦਕੁਸ਼ੀਆਂ ਦੇ ਪੱਕੇ ਪਰਮਿਟ ਕੱਟ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਦੇ ਖੁੱਲ੍ਹੇ ਪਰਮਿਟ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਪ੍ਰਿਯੰਕਾ ਦਾ ਭਾਜਪਾ 'ਤੇ ਹਮਲਾ, ਕਿਹਾ-ਰੇਹੜੀ-ਪਟੜੀ ਵਾਲਿਆਂ ਨੂੰ ਕਰਜ਼ ਨਹੀਂ ਸਪੈਸ਼ਲ ਪੈਕੇਜ ਦੀ ਲੋੜ

PunjabKesari

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਜ਼ਮੀਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਕਰਵਾਉਣਾ ਚਾਹੁੰਦੀ ਹੈ। ਪਰ ਇਹ ਧਰਤੀ ਭਾਈ ਲਾਲੋਆਂ ਦੀ ਹੈ ਇਸ ਜ਼ਮੀਨ ਦੇ ਮੁਲਕ ਭਾਗੋਆਂ ਦੇ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ। ਅੱਜ ਸ਼ਹਿਰ ਸੰਗਰੂਰ 'ਚ ਰੋਸ ਮਾਰਚ ਕਰਕੇ ਡੀ. ਸੀ. ਸੰਗਰੂਰ ਦੀ ਰਿਹਾਇਸ਼ ਅੱਗੇ ਇਕ ਘੰਟਾ ਸੰਕੇਤਕ ਧਰਨਾ ਦਿੱਤਾ ਗਿਆ। ਇਕ ਵਾਰ ਫੇਰ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸ਼ਹੀਦ ਹੋਏ ਪਰਿਵਾਰ ਨੂੰ ਦੱਸ ਲੱਖ ਰੁਪਏ ਦਾ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਪਰਿਵਾਰ ਦਾ ਟੋਟਲ ਕਰਜ਼ਾ ਮੁਆਫ਼ ਕੀਤਾ ਜਾਵੇ।

ਇਹ ਵੀ ਪੜ੍ਹੋ:1 ਨਵੰਬਰ ਤੋਂ ਬਦਲ ਜਾਣਗੇ LPG ਸਿਲੰਡਰ ਦੀ ਹੋਮ ਡਿਲਿਵਰੀ ਦੇ ਨਿਯਮ

PunjabKesari

ਅੱਜ ਦੇ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਚਾਰਕ ਜਗਤਾਰ ਸਿੰਘ ਕਾਲਾਝਾੜ, ਕਿਰਪਾਲ ਸਿੰਘ ਧੂਰੀ, ਦਰਸ਼ਨ ਸਿੰਘ ਚੰਗਾਲੀਵਾਲਾ, ਜਸਵੰਤ ਸਿੰਘ ਤੋਲਾਵਾਲ, ਮਾਣਕ ਕਣਕਵਾਲ, ਲਾਭ ਖੁਰਾਣਾ, ਗੋਬਿੰਦਰ ਬਡਰੁੱਖਾਂ, ਹਰਬੰਸ ਲੱਡਾ, ਮਨਜੀਤ  ਘਰਾਚੋਂ, ਦਰਸ਼ਨ ਸਾਦੀਹਰੀ, ਧਰਮਿੰਦਰ ਲਹਿਰਾ ਆਦਿ ਹਾਜ਼ਰ ਸਨ। ਇਸ ਮੌਕੇ ਬੀਬਾ ਸੁਖਪਾਲ ਕੌਰ ਬਡਬਰ ਵੱਲੋਂ ਢਾਡੀ ਵਾਰਾਂ ਪੇਸ਼  ਕੀਤੀਆਂ ਗਈਆਂ।


author

Aarti dhillon

Content Editor

Related News