DC ਨੇ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਤਰੀਕੇ ਅਪਨਾਉਣ ਵਾਲੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ

11/03/2023 5:02:54 PM

ਮੋਹਾਲੀ (ਗੌਤਮ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਸੀ.ਆਰ.ਐੱਮ. ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ’ਚ ਮਿਲ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਹੁਣ ਤਕ ਜ਼ਿਲ੍ਹੇ ਵਿਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵੱਡੀ ਗਿਣਤੀ (1098) ਉਪਲਬਧ ਕਰਵਾ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਅਸੀਂ ਕਣਕ ਦੀ ਬਿਜਾਈ ਲਈ ਛੋਟੇ ਟਰੈਕਟਰਾਂ ਨਾਲ ਚੱਲਣ ਵਾਲੇ 184 ਸਰਫੇਸ ਸੀਡਰ ਮੁਹੱਈਆ ਕਰਵਾ ਰਹੇ ਹਾਂ।

ਇਹ ਵੀ ਪੜ੍ਹੋ- ਸੇਵਾਮੁਕਤ ਕਰਨਲ ਨਾਲ 21 ਲੱਖ ਦੀ ਧੋਖਾਦੇਹੀ ਕਰਨ ਵਾਲੇ ਕੋਲਕਤਾ ਤੋਂ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਵਿਚ ਸਾਹਮਣੇ ਆਈਆਂ ਕਮੀਆਂ ਨੂੰ ਅਗਲੇ ਸੀਜ਼ਨ ਤੱਕ ਦੂਰ ਕਰ ਲਿਆ ਜਾਵੇਗਾ ਤਾਂ ਜੋ ਅੱਗ ਦੀਆਂ ਘਟਨਾਵਾਂ ਨੂੰ ਹੋਰ ਘੱਟ ਕੀਤਾ ਜਾ ਸਕੇ। ਦੇਹਕਲਾਂ ਨਬੀਪੁਰ ਵਿਖੇ ਮਕੈਨੀਕਲ ਇੰਜੀਨੀਅਰ ਸਨਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ, ਉਨ੍ਹਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲੋਂ ਸੀ.ਆਰ.ਐੱਮ. ਮਸ਼ੀਨਰੀ ਨੂੰ ਤਰਜੀਹ ਦੇਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਬਾਅਦ ਵਿਚ ਰੁੜਕੀ ਪੁਖਤਾ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਨਵੀਂ ਸ਼ੁਰੂ ਕੀਤੀ ਮਸ਼ੀਨ ਸਰਫੇਸ ਸੀਡਰ ਦੇ ਕੰਮ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਖਰੜ ਗੁਰਬੀਰ ਸਿੰਘ ਕੋਹਲੀ, ਬੀ.ਡੀ.ਪੀ.ਓ. ਲੈਨਿਨ ਗਰਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਅੱਧੀ ਰਾਤ ਨੂੰ ਜਲੰਧਰ ਹਾਈਵੇਅ 'ਤੇ ਵਾਪਰਿਆ ਜ਼ਬਰਦਸਤ ਹਾਦਸਾ, ਮਸ਼ਹੂਰ ਪ੍ਰਾਪਰਟੀ ਡੀਲਰ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha