ਕੋਰੋਨਾ ਦੇ ਮੱਦੇਨਜ਼ਰ ਡੀ. ਸੀ. ਨੇ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ

05/07/2021 6:41:21 PM

ਫਿਰੋਜ਼ਪੁਰ (ਕੁਮਾਰ,ਸੋਨੂੰ)-ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐੱਸ. ਐੱਸ. ਪੀ. ਸ਼੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਦੁਕਾਨਦਾਰਾਂ ਨੇ ਆਪੋ-ਆਪਣੇ ਕਿੱਤੇ ਸਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ’ਤੇ ਗੌਰ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੁਕਾਨ ’ਤੇ ਆਉਣ ਵਾਲੇ ਹਰੇਕ ਗਾਹਕ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਰੱਖਣ ਲਈ ਪ੍ਰੇਰਿਤ ਕਰਨ, ਖੁਦ ਮਾਸਕ ਪਹਿਨਣ ਅਤੇ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 


Manoj

Content Editor

Related News