DC ਜੋਰਵਾਲ ਨੇ ‘ਜਗ ਬਾਣੀ’ ’ਚ ਪ੍ਰਕਾਸ਼ਿਤ ਹੋਈਆਂ ਖਬਰਾਂ ਦਾ ਲਿਆ ਗੰਭੀਰ ਨੋਟਿਸ

04/06/2022 11:55:30 PM

ਸ਼ੇਰਪੁਰ/ਸੰਗਰੂਰ (ਵਿਜੇ ਕੁਮਾਰ ਸਿੰਗਲਾ)-ਪਿਛਲੇ ਦੋ ਦਿਨਾਂ ਤੋਂ ‘ਜਗ ਬਾਣੀ’ ਵੱਲੋਂ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਮਨਮਰਜੀਆ ਤੇ ਮਾਪਿਆਂ ਦੀ ਵਰਦੀਆਂ, ਕਿਤਾਬਾਂ ’ਚ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਗੰਭੀਰਤਾ ਨਾਲ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਕਸਬਾ ਸ਼ੇਰਪੁਰ ਦੇ ਬੁੱਕਸੈੱਲਰ ਦੇ ਮਾਲਕ ਗਗਨ ਦੀਪ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਕੂਲਾਂ ਦੀਆਂ ਫੀਸਾਂ ’ਚ ਵਾਧਾ ਨਾ ਕੀਤਾ ਜਾਵੇ ਅਤੇ ਮਾਪਿਆਂ ਨੂੰ ਸਕੂਲਾਂ ਦੀਆਂ ਆਪਣੀਆਂ ਨਿੱਜੀ ਦੁਕਾਨਾਂ ਅੰਦਰੋਂ ਕਿਤਾਬਾਂ ਅਤੇ ਵਰਦੀਆਂ ਤੋਂ ਇਲਾਵਾ ਸਟੇਸ਼ਨਰੀ ਦਾ ਸਾਮਾਨ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ ਪਰ ਵਿਧਾਨ ਸਭਾ ਹਲਕਾ ਧੂਰੀ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਵੱਡੀ ਗਿਣਤੀ ਸਕੂਲ ਪ੍ਰਬੰਧਕਾਂ ਵੱਲੋਂ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਟਿੱਚ ਜਾਣਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਬਜ਼ੁਰਗ ਅਧਿਆਪਕ ਦੇ ਕਾਤਲ ਨੂੰ ਸੰਗਰੂਰ ਪੁਲਸ ਨੇ ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ‘ਜਗ ਬਾਣੀ’ ’ਚ ਪ੍ਰਕਾਸ਼ਿਤ ਹੋਈਆਂ ਖਬਰਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਨੂੰ ਜ਼ਿਲੇ ’ਚ ਲਾਗੂ ਕਰਵਾਉਣ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ.ਡੀ.ਐੱਮ. ਧੂਰੀ ਇਸਮਤ ਵਿਜੇ ਸਿੰਘ ਨੂੰ ਇਸ ਮਾਮਲੇ ਦੀ ਪੜਤਾਲ ਕਰਨ ਸਬੰਧੀ ਡਿਊਟੀ ਲਗਾਈ ਹੈ।ਐੱਸ.ਡੀ.ਐੱਮ . ਧੂਰੀ ਮੈਡਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਾਸ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਇਸ ਮਾਮਲੇ ਸਬੰਧੀ ਪੜਤਾਲ ਕਰਨ ਲਈ ਆਦੇਸ਼ ਪ੍ਰਾਪਤ ਹੋਏ ਸਨ ਅਤੇ ਉਨ੍ਹਾਂ ਵੱਲੋਂ ਨਾਇਬ ਤਹਿਸੀਲਦਾਰ ਸ਼ੇਰਪੁਰ ਨਵਜੋਤ ਤਿਵਾੜੀ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਇਸ ਸਬੰਧੀ ਨਾਇਬ ਤਹਿਸੀਲਦਾਰ ਸ਼ੇਰਪੁਰ ਨਵਜੋਤ ਤਿਵਾੜੀ ਨੇ ਦੱਸਿਆ ਕਿ ਐੱਸ.ਡੀ.ਐੱਮ. ਧੂਰੀ ਵੱਲੋਂ ‘ਜਗ ਬਾਣੀ’ ’ਚ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਦੇ ਸਬੰਧੀ ਮਾਪਿਆਂ ਦੀ ਹੋ ਰਹੀ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵੱਲੋਂ ਲੁੱਟ ਬਾਰੇ ਜਾਣਕਾਰੀ ਮੰਗੀ ਗਈ ਸੀ। ਜਿਸ ਸਬੰਧੀ ਉਨ੍ਹਾਂ ਆਪਣੀ ਰਿਪੋਰਟ ਬਣਾ ਕੇ ਐੱਸ.ਡੀ.ਐੱਮ.ਪਾਸ ਭੇਜ ਦਿੱਤੀ ਗਈ ਹੈ ਅਤੇ ਅਗਲੀ ਕਾਰਵਾਈ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਐੱਸ.ਡੀ.ਐੱਮ. ਧੂਰੀ ਦੇ ਆਦੇਸ਼ਾਂ ਮੁਤਾਬਕ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ : ਦੀਪਕ ਕੰਬੋਜ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News