ਫਿਰੋਜ਼ਪੁਰ ਦੇ DC ਦਵਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ

Saturday, Jan 08, 2022 - 10:51 PM (IST)

ਫਿਰੋਜ਼ਪੁਰ ਦੇ DC ਦਵਿੰਦਰ ਸਿੰਘ ਹੋਏ ਕੋਰੋਨਾ ਪਾਜ਼ੇਟਿਵ

ਫ਼ਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਆਈ ਜਾਂਚ ਟੀਮ ਦੇ ਅਧਿਕਾਰੀਆਂ ਦੇ ਨਾਲ ਉਹ ਕੱਲ੍ਹ ਮੌਕੇ ਵਾਲੀ ਜਗ੍ਹਾ 'ਤੇ ਗਏ ਸਨ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਹੋਏ ਕੋਰੋਨਾ ਪਾਜ਼ੇਟਿਵ

ਉਸ ਸਮੇਂ ਚੰਡੀਗੜ੍ਹ ਅਤੇ ਦਿੱਲੀ ਤੋਂ ਆਏ ਅਧਿਕਾਰੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਕੱਲ ਡਿਪਟੀ ਕਮਿਸ਼ਨਰ ਦਾ ਕੋਰੋਨਾ ਸੈਂਪਲ ਲਿਆ ਗਿਆ ਸੀ ਅਤੇ ਅੱਜ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਰਿਪੋਰਟ ਆਉਣ ਦੇ ਬਾਅਦ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਹ ਵੀ ਪੜ੍ਹੋ : ਚੋਣ ਜ਼ਾਬਤਾ ਲੱਗਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਨੇ ਸੱਤਾ ‘ਆਪ’ ਨੂੰ ਸੌਂਪਣ ਦਾ ਬਣਾਇਆ ਪੱਕਾ ਮਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News