ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

Saturday, Jan 19, 2019 - 02:41 AM (IST)

ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ/ ਮੰਡੀ ਲੱਖੇਵਾਲੀ, (ਪਵਨ,  ਦਰਦੀ, ਸੁਖਪਾਲ)- ਪੰਜਾਬ ਰਾਜ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਬਰਖਾਸਤ ਕਰਨ ਦੀ  ਨਿੰਦਾ ਕੀਤੀ ਹੈ ਅਤੇ ਇਸ ਨੂੰ ਸੰਵਿਧਾਨ ਰਾਹੀਂ ਮਿਲੇ ਹੱਕਾਂ ਦਾ ਘਾਣ ਦੱਸਿਆ ਹੈ। ਆਗੂਆਂ ਨੇ ਅੱਜ ਜ਼ਿਲਾ ਪ੍ਰਧਾਨ ਵਰਿੰਦਰ ਢੋਸੀਵਾਲ ਅਤੇ ਜ਼ਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਇਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਅਤੇ ਇਹ ਵੀ ਕਿਹਾ ਗਿਆ ਕਿ ਸੰਘਰਸ਼ੀ ਆਗੂਆਂ ’ਚ ਬਰਖਾਸਤੀ ਦਾ ਡਰ ਪੈਦਾ ਕਰ ਕੇ ਅਧਿਆਪਕ ਦੇ ਸੰਘਰਸ਼ ਦੇ ਨਾਲ-ਨਾਲ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦੇ ਘੋਲ ਨੂੰ ਦਬਾਉਣ ਦੀ ਵੀ ਸੋਚੀ-ਸਮਝੀ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਬਰਖਾਸਤ ਕੀਤੇ ਗਏ ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਡੀ. ਸੀ. ਦਫ਼ਤਰ ਦੇ ਕਾਮੇ ਪ੍ਰਸ਼ਾਸਨਿਕ ਮਸ਼ੀਨਰੀ ਦਾ ਬਾਈਕਾਟ ਕਰਨਗੇ। 


author

KamalJeet Singh

Content Editor

Related News