ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ 'ਚ ਅਣਗਹਿਲੀ, ਹੋਵੇਗੀ ਜਾਂਚ

Wednesday, Feb 27, 2019 - 07:23 PM (IST)

ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ 'ਚ ਅਣਗਹਿਲੀ, ਹੋਵੇਗੀ ਜਾਂਚ

ਚੰਡੀਗੜ੍ਹ,(ਭੁੱਲਰ) : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿਚ ਅਣਗਹਿਲੀ ਦੇ ਮਾਮਲੇ ਦੀ ਵਿਭਾਗੀ ਪੜਤਾਲ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਬਾਰੇ ਮਾਲ ਵਿਭਾਗ ਵਲੋਂ ਜਾਰੀ ਤਬਾਦਲਾ ਸੂਚੀ 'ਚ ਦੋ ਮ੍ਰਿਤਕ ਅਤੇ ਦੋ ਸੇਵਾਮੁਕਤ ਨਾਇਬ ਤਹਿਸੀਲਦਾਰਾਂ ਦੀ ਵੀ ਬਦਲੀ ਕੀਤੇ ਜਾਣ ਬਾਰੇ ਅੱਜ ਮੀਡੀਆ ਰਿਪੋਰਟਾਂ ਪ੍ਰਕਾਸ਼ਿਤ ਹੋਈਆਂ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਲ ਮੰਤਰੀ ਨੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ (ਐਫਸੀਆਰ) ਨੂੰ ਸਮਾਂਬੱਧ ਜਾਂਚ ਦੇ ਆਦੇਸ਼ ਦਿੱਤੇ ਹਨ। ਐਫਸੀਆਰ ਨੂੰ ਸ਼ੁੱਕਰਵਾਰ ਸ਼ਾਮ ਤੱਕ ਜਾਂਚ ਰਿਪੋਰਟ ਸੌਂਪਣ ਦਾ ਹੁਕਮ ਦਿੰਦਿਆਂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


Related News