ਮੋਟਰ ''ਤੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

09/15/2019 1:32:46 AM

ਜ਼ੀਰਕਪੁਰ, (ਗੁਰਪ੍ਰੀਤ)— ਨਗਰ ਕੌਂਸਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਭੁੱਡਾ ਤੋਂ ਲੰਘਦੀ 200 ਫੁੱਟ ਰਿੰਗ ਰੋਡ 'ਤੇ ਸਥਿਤ ਖੇਤਾਂ 'ਚ ਮੋਟਰ ਦੇ ਕੋਠੇ 'ਤੇ ਇਕ ਵਿਅਕਤੀ ਦਾ ਕਿਸੇ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋਈ। ਬਰਹਾਲ ਪੁਲਸ ਨੇ ਕਤਲ ਦਾ ਕੇਸ ਦਰਜ ਕਰ ਕੇ ਮਾਮਲੇ ਦੀ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਤੋਂ ਬਾਅਦ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਗੁਰਬਖਸ਼ੀਸ਼ ਸਿੰਘ ਡੀ. ਐੱਸ. ਪੀ. ਡੇਰਾਬੱਸੀ, ਜ਼ੀਰਕਪੁਰ ਥਾਣਾ ਮੁਖੀ ਗੁਰਚਰਨ ਸਿੰਘ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫੋਰੈਂਸਿਕ ਦੀ ਟੀਮ ਨੇ ਮੌਕੇ ਤੋਂ ਸੈਂਪਲ ਇਕੱਠੇ ਕੀਤੇ।
ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ 6 ਵਜੇ ਉਕਤ ਪਿੰਡ ਦੇ ਇਕ ਕਿਸਾਨ ਵਿਕਰਮਜੀਤ ਸਿੰਘ ਨੇ ਪੁਲਸ ਨੂੰ ਫੋਨ ਕਰ ਕੇ ਜਾਣਕਾਰੀ ਦਿੱਤੀ ਕਿ ਉਸ ਦੇ ਟਿਊਬਵੈੱਲ ਦੇ ਕਮਰੇ ਤੋਂ ਖੂਨ ਬਾਹਰ ਆ ਰਿਹਾ ਹੈ। ਇਸ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਤੇ ਵੇਖਿਆ ਤਾਂ ਮੋਟਰ ਵਾਲੇ ਕਮਰੇ 'ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਸੀ, ਜਿਸ ਕੋਲ ਕਿਸੇ ਵੀ ਕਿਸਮ ਦਾ ਕੋਈ ਸ਼ਨਾਖਤੀ ਦਸਤਾਵੇਜ਼ ਨਹੀਂ ਮਿਲਿਆ। ਇਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਨੇ ਅਸਮਾਨੀ ਰੰਗ ਦੀ ਕਮੀਜ਼, ਨੀਲੇ ਰੰਗ ਦੀ ਜੀਨਸ ਅਤੇ ਪੈਰਾਂ ਵਿਚ ਭੂਰੇ ਰੰਗ ਦੇ ਸੈਂਡਲ ਪਾਏ ਹੋਏ ਹਨ।
ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਦੇ ਪਿਛਲੇ ਹਿੱਸੇ ਵਿਚ ਡੂੰਘਾ ਜ਼ਖਮ ਹੈ, ਜਿਸ ਦੇ ਨਾਲ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਹੱਤਿਆ ਕਰ ਕੇ ਇਸ ਨੂੰ ਇੱਥੇ ਸੁੱਟਿਆ ਗਿਆ ਹੋਵੇਗਾ। ਪੁਲਸ ਨੇ ਲਾਸ਼ ਦੀ ਸ਼ਨਾਖਤ ਲਈ ਸਥਾਨਕ ਲੋਕ, ਪੰਚਾਇਤ ਮੈਂਬਰਾਂ ਅਤੇ ਹੋਰਨਾਂ ਕੋਲੋਂ ਵੀ ਪੁੱਛਗਿਛ ਕੀਤੀ ਪਰ ਮ੍ਰਿਤਕ ਦੀ ਪਹਿਚਾਣ ਬਾਰੇ ਕੁਝ ਪਤਾ ਨਹੀਂ ਲੱਗਾ। ਡੀ. ਐੱਸ. ਪੀ. ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿਚ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮ੍ਰਿਤਕ ਦੀ ਸ਼ਨਾਖਤ ਲਈ ਆਸ-ਪਾਸ ਦੇ ਖੇਤਰਾਂ 'ਚ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਇਲਾਵਾ ਸਾਰੇ ਥਾਣਿਆਂ 'ਚ ਇਸ ਮਾਮਲੇ ਦੀ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਡੇਰਾਬੱਸੀ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।


KamalJeet Singh

Content Editor

Related News