ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Wednesday, Jul 08, 2026 - 05:14 PM (IST)

ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਮੋਗਾ (ਆਜ਼ਾਦ) : ਮੋਗਾ ਤੋਂ ਥੋੜੀ ਦੂਰ ਪਿੰਡ ਇੰਦਗੜ੍ਹ ਦੇ ਸੂਏ ਵਿਚੋਂ ਇਕ 10-12 ਦਿਨ ਪੁਰਾਣੀ ਇਕ ਲਾਸ਼ ਮਿਲਣ ਦਾ ਪਤਾ ਲੱਗਾ ਹੈ, ਜਿਸ ਦੀ ਤੁਰੰਤ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਵਿਅਕਤੀ ਵਲੋਂ ਸੂਚਿਤ ਕੀਤਾ ਗਿਆ ਸੀ ਕਿ ਪਿੰਡ ਇੰਦਗੜ੍ਹ ਦੇ ਸੂਏ ਵਿਚ ਇਕ ਲਾਸ਼ ਪਈ ਹੈ, ਜਿਸ ’ਤੇ ਅਸੀਂ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਮਾਜ ਸੇਵਾ ਸੁਸਾਇਟੀ ਨੂੰ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਲਾਸ਼ ਦੀ ਚਮੜੀ ਉਤਰ ਰਹੀ ਸੀ ਪਰ ਕੋਈ ਪਛਾਣ ਨਹੀਂ ਹੋ ਸਕੀ। 

ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਇਕ ਲੱਤ ’ਤੇ ਓਮ ਅਤੇ ਤ੍ਰਿਸ਼ੂਲ ਉਕਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰ ਗੁਰਸੇਵਕ ਸਿੰਘ ਸੰਨਿਆਸੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਚੌਕੀ ਇੰਚਾਰਜ ਨੇ ਦੱਸਿਆ ਕਿ ਲਾਸ਼ ਨੂੰ 72 ਘੰਟੇ ਵਾਸਤੇ ਪਛਾਣ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਦੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰ ਸਕਦਾ ਹੈ।


author

Gurminder Singh

Content Editor

Related News