ਨੈਸ਼ਨਲ ਹਾਈਵੇਅ ਨੇੜੇ ਖੇਤਾਂ ''ਚੋਂ ਮਿਲੀ ਲਾਸ਼
Monday, Jan 20, 2025 - 03:04 PM (IST)
ਬਰਨਾਲਾ (ਪੁਨੀਤ): ਬਰਨਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਹੰਡਿਆਇਆ ਦੇ ਖੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇਹ 'ਤੇ ਕੋਈ ਨਿਸ਼ਾਨ ਨਹੀਂ ਦਿਖੇ ਹਨ। ਲੋਕਾਂ ਵਿਚ ਚਰਚਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇਸ ਦੀ ਮੌਤ ਹੋਈ ਹੈ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਰਨਾਲਾ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਇਸ ਸਬੰਧੀ ਕਿਸਾਨ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਦੋਂ ਉਹ ਆਪਣੇ ਖੇਤਾਂ ਵਿਚ ਆਇਆ ਤਾਂ ਉਸ ਦੇ ਮੋਟਰ ਦੇ ਕਮਰੇ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਇਸ ਸਬੰਧੀ ਉਸ ਨੇ ਬਰਨਾਲਾ ਪੁਲਸ ਨੂੰ ਜਾਣਕਾਰੀ ਦਿੱਤੀ। ਜਿੱਥੇ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਦਿਖਿਆ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਇਸ ਸਬੰਧੀ SHO ਕੁਲਜਿੰਦਰ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਮਿਲੀ ਸੀ ਕਿ ਖੇਤ ਦੇ ਮੋਟਰ ਰੂਮ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਅਜੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਵੱਖ-ਵੱਖ ਪਹਿਲੂਆਂ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਜਾਵੇਗਾ, ਤਾਂ ਜੋ ਉਸ ਦੀ ਪਛਾਣ ਹੋ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8