4 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਖੜਾ ਨਹਿਰ ''ਚੋਂ ਮਿਲੀ ਲਾਸ਼, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
Sunday, Mar 16, 2025 - 07:03 PM (IST)

ਸਮਾਣਾ (ਦਰਦ, ਅਸ਼ੋਕ)-ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਖੜਾ ਨਹਿਰਾ ਵਿਚੋਂ ਲਾਸ਼ ਬਰਾਮਦ ਕੀਤੀ ਗਈ ਹੈ। ਪੁਲਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਸ ਦੇ ਏ. ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ (28) ਦੇ ਪਿਤਾ ਹਰਬੰਸ ਸਿੰਘ ਨਿਵਾਸੀ ਸਰਾਂਪਤੀ ਸਮਾਣਾ ਵੱਲੋਂ ਦਰਜ਼ ਕਰਵਾਏ ਬਿਆਨ ਅਨੁਸਾਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਉਸ ਦਾ ਕੁਆਰਾ ਪੁੱਤਰ 11 ਮਾਰਚ ਨੂੰ ਬਿਨਾਂ ਦਸੇ ਘਰੋਂ ਚੱਲਾ ਗਿਆ ਸੀ। ਜਿਸ ਦੀ ਭਾਲ ਕੀਤੀ ਜਾ ਰਹੀ ਸੀ ਕਿ ਗੋਤਾਖੋਰਾ ਵੱਲੋਂ ਐਤਵਾਰ ਸਵੇਰੇ ਉਸ ਦੀ ਲਾਸ਼ ਭਾਖੜਾ ਨਹਿਰ ਖਨੋਰੀ ਤੋਂ ਬਰਾਮਦ ਕਰ ਲਈ ਗਈ। ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ 'ਤੇ ਪੋਸਟਮਾਰਟਮ ਉਪਰੰਤ ਪੁਲਸ ਨੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e