ਦਿਮਾਗੀ ਤੌਰ ''ਤੇ ਪਰੇਸ਼ਾਨ ਬਜ਼ੁਰਗ ਦੀ ਲਾਸ਼ ਨਹਿਰ ''ਚੋਂ ਮਿਲੀ

Friday, Aug 23, 2024 - 05:23 PM (IST)

ਦਿਮਾਗੀ ਤੌਰ ''ਤੇ ਪਰੇਸ਼ਾਨ ਬਜ਼ੁਰਗ ਦੀ ਲਾਸ਼ ਨਹਿਰ ''ਚੋਂ ਮਿਲੀ

ਫਤਿਹਗੜ੍ਹ ਸਾਹਿਬ (ਜੱਜੀ)- ਦਿਮਾਗੀ ਤੌਰ 'ਤੇ ਪਰੇਸ਼ਾਨ ਬਜ਼ੁਰਗ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕੀਤੀ ਗਈ। ਥਾਣਾ ਮੂਲੇਪੁਰ ਦੇ ਐੱਸ. ਐੱਚ. ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰੁੜਕੀ ਨੇ ਪੁਲਸ ਨੂੰ ਇਤਲਾਹ ਦਿੱਤੀ ਸੀ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦੇ ਸਨ, ਜੋਕਿ ਬੀਤੇ ਦਿਨ ਬੁਲਟ ਮੋਟਰਸਾਈਕਲ ਨੰਬਰ ਪੀ. ਬੀ. 23 ਐੱਸ. 1201 ਲੈ ਕੇ ਬਿਨਾਂ ਦੱਸੇ ਘਰੋਂ ਚਲੇ ਗਏ ਸਨ।

PunjabKesari

ਉਨਾਂ ਦਾ ਬੁਲੇਟ ਮੋਟਰਸਾਈਕਲ ਨਹਿਰ ਤੋਂ ਮਿਲ ਗਿਆ ਹੈ ਪਰ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਕਿਤੇ ਨਹੀਂ ਮਿਲੇ। ਅੱਜ ਉਨ੍ਹਾਂ ਨੂੰ ਪਤਾ ਲੱਗਾ ਕੀ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਦੀ ਲਾਸ਼ ਪਸਿਆਣਾ ਨਹਿਰ ਵਿੱਚੋਂ ਤੈਰਦੀ ਮਿਲ ਗਈ ਹੈ, ਜਿਸ 'ਤੇ ਪੁਲਸ ਨੇ ਨਹਿਰ ਵਿੱਚੋਂ ਬਲਵਿੰਦਰ ਸਿੰਘ ਦੀ ਲਾਸ਼ ਲਿਆ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ ਜਾਣ ਲਈ ਖ਼ਾਤੇ 'ਚ ਲੱਖਾਂ ਰੁਪਏ ਕਰ ਦਿੱਤੇ ਸ਼ੋਅ, ਫਿਰ ਜੋ ਹੋਇਆ ਉਸ ਨੂੰ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News