ਮੋਗਾ ਵਿਖੇ ਗਿੱਲ ਰੋਡ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

Thursday, Mar 19, 2026 - 05:17 PM (IST)

ਮੋਗਾ ਵਿਖੇ ਗਿੱਲ ਰੋਡ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਮੋਗਾ (ਆਜ਼ਾਦ)- ਗਿੱਲ ਰੋਡ ਮੋਗਾ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਥਾਣਾ ਸਿਟੀ ਸਾਉਥ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਤੁਰੰਤ ਮੌਕੇ ’ਤੇ ਪੁੱਜੇ ਅਤੇ ਆਸ ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਇਲਾਵਾ ਉਸ ਦੀ ਪਛਾਣ ਕਰਨ ਦਾ ਯਤਨ ਵੀ ਕੀਤਾ ਪਰ ਪਛਾਣ ਨਾ ਹੋਣ ’ਤੇ ਉਸ ਨੂੰ ਸਮਾਜ ਸੇਵਾ ਸੁਸਾਇਟੀ ਰਾਹੀਂ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ।  ਉਨ੍ਹਾਂ ਕਿਹਾ ਕਿ ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਸੀ। ਉਨਾਂ ਅੱਗੇ ਕਿਹਾ ਕਿ 72 ਘੰਟੇ ਬੀਤਣ ਦੇ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਸ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲ ਰਹੀ ਹੈ।

ਇਹ ਵੀ ਪੜ੍ਹੋ: ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ 'ਸ਼ੀਸ਼ ਮਹਿਲ' ਨੂੰ ਵੀ ਲੱਗਣਗੇ ਤਾਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News