ਵਾਟਰ ਵਰਕਸ ਟੈਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Saturday, May 09, 2026 - 04:45 PM (IST)

ਵਾਟਰ ਵਰਕਸ ਟੈਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਠਿੰਡਾ (ਸੁਖਵਿੰਦਰ)-ਜੌਗਰ ਪਾਰਕ ਨੇੜੇ ਵਾਟਰ ਵਰਕਸ ਟੈਂਕ ਨੰਬਰ 2 ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਟੈਂਕ ਵਿਚ ਲਾਸ਼ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ, ਗੁੱਲੀ ਠਾਕੁਰ ਅਤੇ ਟੇਕਚੰਦ ਮੌਕੇ 'ਤੇ ਪਹੁੰਚੇ, ਜਦਕਿ ਥਰਮਲ ਪੁਲਸ ਨੇ ਵੀ ਪਹੁੰਚ ਕੇ ਲੋੜੀਂਦੀ ਜਾਂਚ ਕੀਤੀ।

ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਟੈਂਕ ਤੋਂ ਬਾਹਰ ਕੱਢਿਆ ਗਿਆ। ਮ੍ਰਿਤਕ ਵਿਅਕਤੀ ਤੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲੇ ਜੋ ਉਸ ਦੀ ਪਛਾਣ ਕਰਨ ਵਿਚ ਮਦਦ ਕਰ ਸਕਣ। ਮ੍ਰਿਤਕ ਵਿਅਕਤੀ ਦੀ ਉਮਰ ਲਗਭਗ 50-55 ਸਾਲ ਜਾਪਦੀ ਸੀ ਅਤੇ ਉਸ ਨੇ ਚਿੱਟੀ ਕਮੀਜ਼ ਅਤੇ ਕਾਲੀ ਪੈਂਟ ਪਾਈ ਹੋਈ ਸੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News