ਰੇਲਵੇ ਲਾਈਨ ''ਤੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Friday, Nov 01, 2024 - 04:35 PM (IST)

ਰੇਲਵੇ ਲਾਈਨ ''ਤੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਖਰੜ (ਅਮਰਦੀਪ)- ਦੀਵਾਲੀ ਦੀ ਰਾਤ ਨੂੰ ਖਰੜ-ਮੋਹਾਲੀ ਰੇਲਵੇ ਲਾਈਨ ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਰੇਲਵੇ ਚੌਂਕੀ ਖਰੜ ਦੇ ਇੰਚਾਰਜ ਏ. ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਹੈ ਕਿ ਇਕ ਰੇਲ ਗੱਡੀ ਦੇ ਡਰਾਈਵਰ ਨੇ ਰੇਲਵੇ ਪੁਲਸ ਨੂੰ ਸੂਚਨਾ ਦਿੱਤੀ ਕਿ ਪਿੰਡ ਖੂਨੀ ਮਾਜਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਲਾਸ਼ ਪਈ ਹੈ ਤਾਂ ਉਨ੍ਹਾਂ ਮੌਕੇ 'ਤੇ ਪੁੱਜ ਕੇ ਲਾਸ਼ ਕਬਜ਼ੇ ਵਿੱਚ ਲਿਆ। 

ਉਨਾਂ ਦੱਸਿਆ ਹੈ ਕਿ ਮ੍ਰਿਤਕ ਪਾਸੋਂ ਕੋਈ ਵੀ ਪਛਾਣ ਪੱਤਰ ਕਾਰਡ ਨਾ ਮਿਲਣ ਕਾਰਨ 72 ਘੰਟੇ ਲਈ ਲਾਸ਼ ਸ਼ਨਾਖ਼ਤ ਲਈ ਸਰਕਾਰੀ ਹਸਪਤਾਲ ਖਰੜ ਦੀ ਮੋਚਰੀ ਵਿਖੇ ਰੱਖਵਾਈ ਗਈ ਹੈ। ਉਨਾਂ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਰੇਲਵੇ ਪੁਲਸ ਨੇ ਬੀ. ਐੱਨ. ਐੱਸ. ਐੱਸ. ਧਾਰਾ 194 ਅਧੀਨ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News