ਸ਼ੱਕੀ ਹਾਲਾਤ 'ਚ ਵਿਅਕਤੀ ਦੀ ਲਾਸ਼ ਬਰਾਮਦ

Thursday, Aug 01, 2024 - 07:10 PM (IST)

ਬਠਿੰਡਾ (ਸੁਖਵਿੰਦਰ)- ਰੇਲਵੇ ਸਟੇਸ਼ਨ ਦੀ ਪਾਰਕਿੰਗ ’ਚੋਂ ਬੀਤੀ ਰਾਤ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੀ ਪਾਰਕਿੰਗ ’ਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗੋਇਲ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ਪਹੁੰਚੇ। ਮ੍ਰਿਤਕ ਦਲ ਲਾਸ਼ ਪਾਰਕਿੰਗ ’ਚ ਪਈ ਸੀ ਅਤੇ ਉਸ ਦੇ ਪੈਂਟ, ਸ਼ਰਟ ਪਾਈ ਹੋਈ ਸੀ। ਮ੍ਰਿਤਕ ਕੋਲ ਅਜਿਹੀ ਕੋਈ ਵਸਤੂ ਨਹੀਂ ਮਿਲੀ, ਜਿਸ ਨਾਲ ਮ੍ਰਿਤਕ ਦੀ ਸ਼ਨਾਖ਼ਤ ਕੀਤੀ ਜਾ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਕੇ 100 ਘੰਟੇ ਲਈ ਸੁਰੱਖਿਅਤ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਸਕੂਲ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਕਈ ਬੱਚੇ ਹੋਏ ਬੇਹੋਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News