ਪਿਓ-ਪੁੱਤਾਂ ’ਤੇ ਕੀਤਾ ਜਾਨਲੇਵਾ ਹਮਲਾ, 16 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

07/15/2022 4:19:15 PM

ਜ਼ੀਰਾ (ਗੁਰਮੇਲ ਸੇਖਵਾਂ) : ਪੁਲਸ ਕੋਲ ਸ਼ਿਕਾਇਤ ਕਰਨ ਗਏ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਅਤੇ ਫਿਰ ਹਸਪਤਾਲ ’ਚ ਦਾਖ਼ਲ ਹੋ ਕੇ ਉਸ ਵਿਅਕਤੀ ਅਤੇ ਉਸ ਦੇ ਪੁੱਤਾਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 16 ਲੋਕਾਂ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁੱਦਈ ਤੇਜਾ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਝਤਰਾ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਹ ਬੀਤੇ ਦਿਨ ਪਿੰਡ ਦੇ ਬੱਸ ਸਟੈਂਡ ਕੋਲ ਖੜ੍ਹਾ ਸੀ ਤਾਂ ਦੋਸ਼ੀ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਉਥੇ ਲੜਕੀਆਂ ਨੂੰ ਛੇੜ ਰਿਹਾ ਸੀ ਤੇ ਮੁੱਦਈ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ।

ਮੁੱਦਈ ਅਨੁਸਾਰ ਜਦੋਂ ਉਹ ਸਤਨਾਮ ਸਿੰਘ ਦੇ ਘਰ ਸ਼ਿਕਾਇਤ ਕਰਨ ਗਿਆ ਤਾਂ ਦੋਸ਼ੀ ਨੇ ਹਮਲਾ ਕਰਦਿਆਂ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਮੁੱਦਈ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਦੋਸ਼ੀ ਸਤਨਾਮ ਸਿੰਘ ਨੇ ਅਜੀਤ ਸਿੰਘ, ਕਾਰਜ ਸਿੰਘ, ਰੂਪਾ, ਅਾਕਾਸ਼ ਅਤੇ 10 ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਹਸਪਤਾਲ ’ਚ ਦਾਖ਼ਲ ਹੋ ਕੇ ਮੁੱਦਈ ਅਤੇ ਉਸ ਦੇ ਲੜਕਿਆਂ ਦੀ ਕੁੱਟਮਾਰ ਕੀਤੀ। ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 
 


Manoj

Content Editor

Related News