ਜ਼ਿਲ੍ਹਾ ਫ਼ਿਰੋਜ਼ਪੁਰ ’ਚ ਅੱਜ ਕੋਰੋਨਾ ਨਾਲ ਇਕ ਹੋਰ ਮੌਤ

2/24/2021 4:42:22 PM

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫ਼ਿਰੋਜ਼ਪੁਰ ’ਚ ਅੱਜ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ 68 ਸਾਲਾ ਵਿਅਕਤੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਸੋਆਣਾ ਦਾ ਰਹਿਣ ਵਾਲਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਫਿਰੋਜ਼ਪੁਰ ਡਾਕਟਰ ਰਾਜੇਂਦਰ ਰਾਜ ਨੇ ਦੱਸਿਆ ਕਿ ਇਸ ਮੌਤ ਦੇ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 151 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਹੋਣਗੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ : ਬੀਬੀ ਜਗੀਰ ਕੌਰ

ਉਨ੍ਹਾਂ ਨੇ ਦੱਸਿਆ ਕਿ ਅੱਜ ਕੋਰੋਨਾ ਦਾ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕਈ ਵੀ ਨਵਾਂ ਕੇਸ ਨਹੀਂ ਆਇਆ,ਜਦਕਿ 2 ਮਰੀਜ਼ ਅੱਜ ਠੀਕ ਹੋਏ ਹਨ। ਸਿਵਿਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਭਰ ’ਚ 22 ਕੋਰੋਨਾ ਪੀੜਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਕੁੱਲ 4624 ਕੋਰੋਨਾ ਪੀੜਤ ਲੋਕਾਂ ਦੀ ਪਛਾਣ ਹੋਈ ਸੀ, ਜਿਨ੍ਹਾਂ ’ਚੋਂ 4451 ਠੀਕ ਹੋ ਚੁੱਕੇ ਹਨ। 

ਇਹ ਵੀ ਪੜ੍ਹੋ:  ਫ਼ਿਰ ਤੋਂ ਵਧਣ ਲੱਗਾ ਕੋਰੋਨਾ, ਲੋਕ ਬੇਪ੍ਰਵਾਹ, ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ


Shyna

Content Editor Shyna