ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ

05/18/2020 3:46:54 PM

ਤਪਾ ਮੰਡੀ (ਸ਼ਾਮ,ਗਰਗ): ਅੱਜ ਦੁਪਹਿਰ 2.30 ਵਜੇ ਦੇ ਕਰੀਬ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਖੁੱਡੀ ਖੁਰਦ ਦੇ ਨਜ਼ਦੀਕ ਪੈਟਰੋਲ ਪੰਪ ਕੋਲ ਇਕ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਮੋਟਰਸਾਇਕਲ ਸਵਾਰ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਤਾ ਲੱਗਾ ਹੈ ਕਿ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਖੁੱਡੀ ਖੁਰਦ ਬਰਨਾਲਾ ਤੋਂ ਆਪਣਾ ਕੰਮ ਕਰ ਕੇ ਆਪਣੇ ਪਿੰਡ ਖੁੱਡੀ ਖੁਰਦ ਪਰਤ ਰਿਹਾ ਸੀ,ਜਦ ਪਿੰਡ ਨਜ਼ਦੀਕ ਪੁੱਜਾ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਜ਼ਬਰਦਸਤ ਫੇਟ ਮਾਰਕੇ ਮੋਟਰਸਾਇਕਲ ਸਵਾਰ ਨੂੰ ਹੇਠਾਂ ਸੁੱਟ ਦਿੱਤਾ, ਜਿਸ ਦੀ ਮੌਕੇ ਤੇ ਹੀ ਮੋਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰ ਅਤੇ ਪੁਲਸ ਨੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਬਰਨਾਲਾ ਭੇਜ ਦਿੱਤਾ ਹੈ। ਪੁਲਸ ਅਨੁਸਾਰ ਪੁਲਸ ਨੇ ਅਣਪਛਾਤੇ ਵਾਹਨ ਖਿਲਾਫ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News