ਪਿੰਡ ਬਾਦਲ ''ਚ ਮਨਾਈ ਗਈ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ
Friday, Apr 25, 2025 - 06:37 PM (IST)

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਸ੍ਰੀ ਮੁਕਤਸਰ ਸਾਹਿਬ ਵਿਖੇ ਪਿੰਡ ਬਾਦਲ 'ਚ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਮਨਾਈ ਗਈ। ਇਸ ਮੌਕੇ ਉਨ੍ਹਾਂ ਦੀ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਸਵੇਰੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਖੁੱਲ੍ਹੇ ਪੰਡਾਲ ਵਿੱਚ ਰਾਗੀ ਜਥਿਆਂ ਨੇ ਕੀਰਤਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਦੇ ਸੀਨੀਅਰ ਆਗੂ, ਧਾਰਮਿਕ ਸੰਸਥਾਵਾਂ ਦੇ ਮਹਾਂਪੁਰਖਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਹ ਵੀ ਪੜ੍ਹੋ: ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ
ਇਸ ਮੌਕੇ ਉਨ੍ਹਾਂ ਨੂੰ ਸ਼ਰਧਾਜਲੀ ਦੇਣ ਲਈ ਸਿਆਸੀ ਹਸਤੀਆਂ ਤੋਂ ਇਲਾਵਾ ਹੋਰ ਸਮਾਜਿਕ ਹਸਤੀਆਂ ਨੇ ਹਿੱਸਾ ਲਿਆ। ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਿੰਘ ਸਾਹਿਬਾਨ, ਮਹਾਂਪੁਰਖ, ਰਾਜਨੀਤਿਕ ਅਤੇ ਸਮਾਜਿਕ ਹਸਤੀਆਂ ਅਤੇ ਆਈ ਸਮੁੱਚੀ ਸੰਗਤ ਦਾ ਮੈਂ ਅਤੇ ਮੇਰਾ ਪਰਿਵਾਰ ਤਹਿ ਦਿਲੋਂ ਸ਼ੁਕਰਾਨਾ ਕਰਦੇ ਹਾਂ।
ਬਾਦਲ ਸਾਬ੍ਹ ਨੂੰ ਯਾਦ ਕਰਦਿਆਂ ਬੁਲਾਰਿਆਂ ਨੇ ਉਨ੍ਹਾਂ ਦੇ ਪੰਥ, ਪੰਜਾਬ ਅਤੇ ਪੰਜਾਬੀਅਤ ਲਈ ਲੜੇ ਸੰਘਰਸ਼ ਅਤੇ ਕੀਤੇ ਕੰਮਾਂ ਦੀ ਜੋ ਸ਼ਲਾਘਾ ਕੀਤੀ, ਅਸੀਂ ਉਸ ਦੇ ਲਈ ਸਭ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਪੰਜਾਬ ਦੀ ਭਲਾਈ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਬਾਦਲ ਸਾਬ੍ਹ ਜੀ ਦੀ ਸੋਚ ਨੂੰ ਜੀਵਨ ਵਿੱਚ ਅਪਨਾਉਣ ਦਾ ਜੋ ਸੰਦੇਸ਼ ਦਿੱਤਾ ਗਿਆ ਹੈ, ਆਓ ਉਸ 'ਤੇ ਇੱਕਜੁੱਟ ਹੋ ਕੇ ਪਹਿਰਾ ਦੇਈਏ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e