ਟਰੈਕਟਰ-ਟਰਾਲੀ ਪਲਟਣ ਨਾਲ ਇਕ ਦੀ ਮੌਤ

04/23/2019 11:19:25 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)— ਓਵਰਲੋਡਿਡ ਵਾਹਨਾਂ ਕਾਰਨ ਸੜਕਾਂ 'ਤੇ ਆਏ ਦਿਨ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸੋਮਵਾਰ ਨੂੰ ਲੱਖੇਵਾਲੀ ਨੇੜੇ ਭਾਗਸਰ ਰੋਡ 'ਤੇ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ ਤੇ ਟਰੈਕਟਰ ਚਲਾਉਣ ਵਾਲੇ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜਗਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਸੀ, ਜੋ ਕਿ ਉਕਤ ਟਰਾਲੀ ਨੂੰ ਟਰੈਕਟਰ ਨਾਲ ਜੋੜ ਕੇ ਲਿਜਾ ਰਿਹਾ ਸੀ ਕਿ ਟਰੈਕਟਰ ਬੇਕਾਬੂ ਹੋ ਗਿਆ ਤੇ ਹਾਦਸਾ ਵਾਪਰ ਗਿਆ। ਨੇੜੇ ਦੇ ਖੇਤਾਂ ਵਾਲੇ ਕਿਸਾਨਾਂ ਨੇ ਉਕਤ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।


KamalJeet Singh

Content Editor

Related News