ਤੇਜ਼ ਰਫਤਾਰ ਕਾਰ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

05/21/2019 6:54:24 PM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਤੇਜ਼ ਰਫ਼ਤਾਰ ਗੱਡੀ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਅਣਪਛਾਤੇ ਗੱਡੀ ਚਾਲਕ ਵਿਰੁੱਧ ਥਾਣਾ ਸਿਟੀ 2 ਬਰਨਾਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਦੱਈ ਪਦਮ ਕੇਸੀ ਵਾਸੀ ਮਰਨਥਾਨਾ ਨੇਪਾਲ ਹਾਲ ਆਬਾਦ ਅਮਲਾ ਸਿੰਘ ਵਾਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਸੀਤਾ ਰਾਮ ਕੇਸੀ ਆਪਣੇ ਦੋਸਤ ਬਹਾਦਰ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਾਤ ਕਰੀਬ 10 ਵਜੇ ਸਿੰਮੀ ਪੈਲੇਸ ਨੇੜੇ ਹੰਡਿਆਇਆ ਰੋਡ ਬਰਨਾਲਾ 'ਤੇ ਅਚਾਨਕ ਇਕ ਤੇਜ਼ ਰਫ਼ਤਾਰੀ ਗੱਡੀ ਦੇ ਅਣਪਛਾਤੇ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਇਲਾਜ ਅਧੀਨ ਸੀਤਾ ਰਾਮ ਦੀ ਮੌਤ ਹੋ ਗਈ।

KamalJeet Singh

This news is Content Editor KamalJeet Singh